ਅਬੋਹਰ(ਸੁਨੀਲ)-ਸੀ. ਆਈ. ਏ. ਸਟਾਫ ਦੇ ਮੁਖੀ ਸੱਜਣ ਸਿੰਘ ਦੇ ਨਿਰਦੇਸ਼ਾਂ ’ਤੇ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਪੁਲਸ ਪਾਰਟੀ ਸਣੇ ਢਾਣੀ ਮਸੀਤ ਵੱਲ ਜਾ ਰਹੇ ਸਨ ਕਿ ਇਸ ਦੌਰਾਨ ਸਾਹਮਣਿਓਂ ਆ ਰਹੇ ਇਕ ਟਰੀਲੇ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 20 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਟਰਾਲੇ ’ਚ ਬੈਠੇ ਦੋ ਵਿਅਕਤੀਅਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਗੁਰਚਰਨ ਸਿੰਘ ਉਰਫ ਚਰਨਾ ਪੁੱਤਰ ਜੰਗੀਰ ਸਿੰਘ ਵਾਸੀ ਬੁੱਟਰ ਖੁਰਦ ਥਾਣਾ ਬਦਨੀ ਕਲਾਂ ਮੋਗਾ ਤੇ ਬਦਲੇਵ ਸਿੰਘ ਉਰਫ ਦੇਬੀ ਪੁੱਤਰ ਬਖਸ਼ੀਸ਼ ਸਿੰਘ ਵਾਸੀ ਤਲਵੰਡੀ ਭਾਈ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਨੇ ਨਗਰ ਥਾਣਾ ਨੰਬਰ 1 ’ਚ ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਥਾਨਕ ਪੁਲਸ ਥਾਣਾ ਸਦਰ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 8 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਏ. ਐੱਸ. ਆਈ. ਲਾਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਰੇਤ ਦੀਅਾਂ ਖੱਡ ਾਂ ਕੋਲ ਪਿੰਡ ਸੁਖੇਰਾ ਬੋਦਲਾ ਪਹੁੰਚੇ ਤਾਂ ਸਾਹਮਣਿਓਂ ਆ ਰਹੇ ਵਿਅਕਤੀ, ਜਿਸ ਨੇ ਪਲਾਸਟਿਕ ਦਾ ਗੱਟਾ ਚੁੱਕਿਆ ਹੋਇਆ ਸੀ, ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 8 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਸ ਵੱਲੋਂ ਕਾਬੂ ਕੀਤੇ ਗਏ ਉਕਤ ਵਿਅਕਤੀ ਦੀ ਪਛਾਣ ਗੁਰਮੀਤ ਸਿੰਘ ਉਰਫ ਮੀਤਾ ਪੁੱਤਰ ਦਰਸ਼ਨ ਸਿੰਘ ਵਾਸੀ ਚੱਕ ਮੋਜਦੀਨ ਵਾਲਾ ਉਰਫ ਸੂਰ ਘੂਰੀ ਵਜੋਂ ਹੋਈ ਹੈ। ਥਾਣਾ ਸਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਜਰਮ ਵਿਰੁੱਧ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਕੁੱਟ-ਮਾਰ ’ਚ ਨੌਜਵਾਨ ਜ਼ਖਮੀ
NEXT STORY