ਮਾਨਸਾ(ਜੱਸਲ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬੋਹਾ ਦੀ ਪੁਲਸ ਵੱਲੋਂ ਇਕ ਅੌਰਤ ਤੇ ਇਕ ਵਿਅਕਤੀ ਨੂੰ ਢਾਈ ਗਰਾਮ ਹੈਰੋਇਨ ਸਮੇਤ ਰੰਗੇ ਹੱਥੀ ਕਾਬੂ ਕਰ ਲਿਆ। ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਟੋਡਰਪੁਰ ਦੇ ਬੱਸ ਅੱਡੇ ਕੋਲ ਮੇਜਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਘੁੰਮਣ ਕਲਾਂ ਤੇ ਨੀਰੂ ਰਾਣੀ ਪੁੱਤਰੀ ਕਾਕਾ ਸਿੰਘ ਵਾਸੀ ਮੋਡ਼ ਮੰਡੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਢਾਈ ਗਰਾਮ ਹੈਰੋਇਨ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਸਿਟੀ–1 ਮਾਨਸਾ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਆਪਣੀ ਪੁਲਸ ਟੀਮ ਸਮੇਤ ਗਸ਼ਤ ਦੌਰਾਨ ਵਿਦਿਆ ਭਾਰਤੀ ਸਕੂਲ ਲਾਗਿਓਂ ਸੰਨੀ ਸਿੰਘ ਵਾਸੀ ਮਾਨਸਾ ਕੋਲੋਂ 5 ਗ੍ਰਾਮ ਸਮੈਕ ਬਰਾਮਦ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਝੁਨੀਰ ਦੇ ਹੌਲਦਾਰ ਕੁਲਦੀਪ ਸਿੰਘ ਨੇ ਮਿਲੀ ਮੁਖ਼ਬਰੀ ਦੇ ਆਧਾਰ ’ਤੇ ਆਪਣੀ ਪੁਲਸ ਟੀਮ ਸਮੇਤ ਪਿੰਡ ਮਾਖੇਵਾਲਾ ਵਾਸੀ ਬਿੰਦਰ ਸਿੰਘ ਦੇ ਘਰ ਰੇਡ ਕਰ ਕੇ 15 ਲਿਟਰ ਲਾਹਣ ਬਰਾਮਦ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਸਬਜ਼ੀ ਮੰਡੀ ’ਚ 5 ਦਿਨਾਂ ਦੀ ਹਡ਼ਤਾਲ, ਮਚੀ ਹਾਹਾਕਾਰ
NEXT STORY