ਕੋਟਕਪੂਰਾ(ਨਰਿੰਦਰ)-ਪੁਲਸ ਸਟੇਸ਼ਨ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਚੌਕੀ ਪੰਜਗਰਾਈਂ ਕਲਾਂ ਦੇ ਏ. ਐੱਸ. ਆਈ. ਬਲਦੇਵ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਜਿਉਣਵਾਲਾ ਦੇ ਸੂਏ ਕੋਲ ਪਹੁੰਚੇ ਤਾਂ ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਪਿੰਡ ਅੌਲਖ ਨਿਵਾਸੀ ਹਰਦੇਵ ਸਿੰਘ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ। ਇਸ ਸੂਚਨਾ ’ਤੇ ਪੁਲਸ ਪਾਰਟੀ ਨੇ ਖੇਤ ਦੀ ਇਕ ਮੋਟਰ ’ਤੇ ਛਾਪਾਮਾਰੀ ਕਰ ਕੇ ਉੱਥੋਂ 35 ਕਿਲੋ ਲਾਹਣ ਸਮੇਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਸੈਕਟਰ-53 ਦੇ ਹਾਊਸਿੰਗ ਪ੍ਰਾਜੈਕਟ ਨੂੰ ਮਿਲੀ ਵਾਤਾਵਰਣ ਕਲੀਅਰੈਂਸ
NEXT STORY