ਬਠਿੰਡਾ(ਵਰਮਾ)-ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲਾ ਪੁਲਸ ਵੱਲੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਚਲਾਈ ਮੁਹਿੰਮ ਤਹਿਤ ਥਾਣਾ ਕਨਾਲ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਲਾਲ ਸਿੰਘ ਬਸਤੀ ਵਿਚ ਨਾਕਾਬੰਦੀ ਕੀਤੀ ਹੋਈ ਸੀ ਉਦੋਂ ਹੀ ਰਮਨਦੀਪ ਸਿੰਘ ਪੁੱਤਰ ਭੋਲਾ ਸਿੰਘ, ਬਿੱਟੂ ਪੁੱਤਰ ਜਗੂ, ਲਖਵੀਰ ਸਿੰਘ ਪੁੱਤਰ ਵਿਜੇ ਸ਼ਰਮਾ ਵਾਸੀ ਸੇਖਾ ਬਰਨਾਲਾ ਨੂੰ ਰੋਕ ਕੇ ਤਲਾਸ਼ੀ ਲੈਣ ਤੇ ਉਨ੍ਹਾਂ ਕੋਲੋਂ 1 ਕਿਲੋ ਚੁਰਾ ਪੋਸਤ 710 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਕੀਤੀਅਾਂ ਗਈਅਾਂ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ।
ਟਰੱਕ ਆਪ੍ਰੇਟਰਜ਼ ਵੱਲੋਂ ਰੋਸ ਪ੍ਰਦਰਸ਼ਨ
NEXT STORY