ਫਿਰੋਜ਼ਪੁਰ(ਕੁਮਾਰ)-ਛਾਉਣੀ ਥਾਣਾ ਦੀ ਪੁਲਸ ਨੇ ਏ. ਐੱਸ. ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 38 ਬੋਰ ਰਿਵਾਲਵਰ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਸੁਖਦੇਵ ਕੁਮਾਰ ਉਰਫ ਰਵੀ ਨਾਂ ਦਾ ਵਿਅਕਤੀ ਬੇਅਾਬਾਦ ਮਿਲਟਰੀ ਡੇਅਰੀ ਫਾਰਮ ਦੇ ਇਲਾਕੇ ਵਿਚ ਹਥਿਆਰ ਦੇ ਨਾਲ ਲੈਸ ਲੁਕਿਆ ਹੋਇਆ ਹੈ ਤੇ ਕਿਸੇ ਵੱਡੀ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ’ਚ ਹੈ। ਪੁਲਸ ਨੇ ਗੁਪਤ ਸੂਚਨਾ ਦੇ ਅਾਧਾਰ ’ਤੇ ਰੇਡ ਕਰਦੇ ਹੋਏ ਇਸ ਵਿਅਕਤੀ ਨੂੰ ਰਿਵਾਲਵਰ ਸਮੇਤ ਗ੍ਰਿਫਤਾਰ ਕਰ ਲਿਆ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਵਿਅਕਤੀ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਲਿਆ ਜਾ ਰਿਹਾ ਹੈ।
ਨਲਬੰਦੀ ਕਰਵਾਉਣ ਆਈ ਮਹਿਲਾਂ ਨੂੰ ਲੈਬ ਰਿਪੋਰਟਾਂ ਨੇ ਉਲਝਾਇਆ
NEXT STORY