ਬਠਿੰਡਾ(ਸੁਖਵਿੰਦਰ)-ਕੋਤਵਾਲੀ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ 3 ਵਿਦਿਆਰਥੀਆਂ ਸਮੇਤ 4 ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੰਤਪੁਰਾ ਰੋਡ ’ਤੇ ਕੁਝ ਵਿਅਕਤੀ ਨਸ਼ਾ ਲਿਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਸਹਾਇਕ ਥਾਣੇਦਾਰ ਸੰਧੂਰਾ ਸਿੰਘ ਨੇ ਸੰਤਪੁਰਾ ਰੋਡ ’ਤੇ ਛਾਪੇਮਾਰੀ ਕੀਤੀ। ਇਸ ਮੌਕੇ ਪੁਲਸ ਵੱਲੋਂ ਕਮਲਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਵਾਸੀ ਬਠਿੰਡਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਬੀ. ਏ. ਦੇ ਵਿਦਿਆਰਥੀ ਹਨ ਅਤੇ ਹੈਰੋਇਨ ਦਾ ਨਸ਼ਾ ਕਰਦੇ ਸਨ। ਇਕ ਹੋਰ ਮਾਮਲੇ ਵਿਚ ਇਸੇ ਥਾਣੇ ਦੇ ਸਹਾਇਕ ਥਾਣੇਦਾਰ ਗੁਰਮੁੱਖ ਸਿੰਘ ਵੱਲੋਂ ਕਪਾਹ ਮੰਡੀ ’ਚੋਂ ਕਲਮਦੀਪ ਸਿੰਘ ਅਤੇ ਨਰਿੰਦਰ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਮਲਦੀਪ ਸਿੰਘ ਵੀ ਵਿਦਿਆਰਥੀ ਹੈ ਅਤੇ ਨਸ਼ਾ ਕਰਦਾ ਹੈ। ਪੁਲਸ ਨੇ ਉਕਤ ਚਾਰਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਤਰ੍ਹਾਂ ਵੀ ਹੁੰਦੈ ਸਰਕਾਰੀ ਦਫਤਰਾਂ ’ਚ
NEXT STORY