ਮੋਗਾ(ਅਾਜ਼ਾਦ)-ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਜਦ ਹੌਲਦਾਰ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਦੇਵਰਾਜ ਸਿੰਘ ਨਿਵਾਸੀ ਤਲਵੰਡੀ ਮੱਲੀਆਂ ਨੂੰ ਗ੍ਰਿਫਤਾਰ ਕਰ ਕੇ 15 ਬੋਤਲਾਂ ਸ਼ਰਾਬ ਦੇ ਇਲਾਵਾ 200 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਸਦਰ ਮੋਗਾ ਦੇ ਇੰਚਾਰਜ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਮਨਜੀਤ ਸਿੰਘ ਇਲਾਕੇ ’ਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਚਰਨ ਸਿੰਘ ਉਰਫ ਚਰਨਾ, ਭਾਗ ਸਿੰਘ ਉਰਫ ਨੰਨੂ ਅਤੇ ਅਜਾਇਬ ਸਿੰਘ ਸਾਰੇ ਨਿਵਾਸੀ ਪਿੰਡ ਘੱਲ ਕਲਾਂ ਨਸ਼ੇ ਵਾਲੇ ਪਾਉੂਡਰ, ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਵਿੱਕਰੀ ਕਰਨ ਦਾ ਧੰਦਾ ਕਰਦੇ ਹਨ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕੀਤੀ, ਪਰ ਉਹ ਕਾਬੂ ਨਹੀਂ ਆ ਸਕੇ। ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੱਛੀ ਮਾਰਕੀਟ ’ਚ ਵਿਗਡ਼ੀ ਸਫਾਈ ਵਿਵਸਥਾ ਦੇਖ ਕੇ ਲਾਲ-ਪੀਲੇ ਹੋਏ ਅਧਿਕਾਰੀ, ਕੱਟੇ ਚਲਾਨ
NEXT STORY