ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਆਵਲਾ)–ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਏ. ਐੱਸ. ਆਈ. ਪਵਨ ਕੁਮਾਰ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਪਿੰਡ ਲਾਲਚੀਆਂ ਦੇ ਏਰੀਆ ’ਚ ਪੁਲਸ ਨੇ ਗਸ਼ਤ ਦੌਰਾਨ ਮੇਜਰ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕਰ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
50 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ
NEXT STORY