ਮਾਨਸਾ, (ਜੱਸਲ)-ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਉਨ੍ਹਾਂ 81 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਜ਼ਿਲਾ ਪੁਲਸ ਮੁਖੀ ਮਨਧੀਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਇੰਚਾਰਜ ਅੰਗਰੇਜ਼ ਸਿੰਘ ਸਮੇਤ ਪੁਲਸ ਪਾਰਟੀ ਨੇ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਘੁਰਕਣੀ ਕੋਲ ਗਸ਼ਤ ਦੌਰਾਨ ਲਖਵੀਰ ਸਿੰਘ ਉਰਫ ਲੱਖਾ ਪੁੱਤਰ ਕਾਕਾ ਸਿੰਘ ਵਾਸੀ ਜਟਾਣਾ ਕਲਾਂ ਨੂੰ ਕਾਰ ਸਮੇਤ ਕਾਬੂ ਕਰ ਕੇ ਉਸ ਕੋਲੋਂ 81 ਕਿੱਲੋ ਭੁੱਕੀ ਬਰਾਮਦ ਕਰਨ ਉਪਰੰਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰੋਜ਼ ਗਾਰਡਨ ਤੇ ਜਾਗਰਸ ਪਾਰਕ ਦੀ ਪਾਰਕਿੰਗ ’ਚ ਲੋਕਾਂ ਦੀ ਲੁੱਟ ਜਾਰੀ
NEXT STORY