ਭਵਾਨੀਗੜ੍ਹ (ਵਿਕਾਸ)-ਅੱਤਵਾਦੀ ਫੰਡਿੰਗ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਪੰਜਾਬ ਯੂਨੀਵਰਸਿਟੀ ’ਚ ਪੜ੍ਹਦੇ ਵਿਦਿਆਰਥੀ ਦੀ ਪਛਾਣ ਮੂਲ ਰੂਪ ਤੋਂ ਭਵਾਨੀਗੜ੍ਹ ਦੇ ਰਹਿਣ ਵਾਲੇ ਅਰਸ਼ਦੀਪ ਦੇ ਤੌਰ ’ਤੇ ਹੋਣ ਤੋਂ ਬਾਅਦ ਜ਼ਿਲ੍ਹੇ ਭਰ ਦਾ ਮੀਡੀਆ ਪੂਰਾ ਦਿਨ ਉਸ ਬਾਰੇ ਆਪਣੇ ਪੱਧਰ ’ਤੇ ਵਧੇਰੇ ਜਾਣਕਾਰੀ ਇਕੱਤਰ ਕਰਨ ’ਚ ਲੱਗਾ ਰਿਹਾ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਦੇਸ਼ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਤਾਰ ਹੁਣ ਭਵਾਨੀਗੜ੍ਹ ਨਾਲ ਵੀ ਜੁੜਦੇ ਦਿਖਾਈ ਦੇ ਰਹੇ ਹਨ। ਉਧਰ ਪੁਲਸ ਪ੍ਰਸ਼ਾਸਨ ਇਹ ਵੀ ਦੱਸਣ ਤੋਂ ਬਚਦਾ ਦਿਖਾਈ ਦਿੱਤਾ ਕਿ ਅਰਸ਼ਦੀਪ ਸ਼ਹਿਰ ਭਵਾਨੀਗੜ੍ਹ ਦਾ ਰਹਿਣ ਵਾਲਾ ਹੈ ਜਾਂ ਬਲਾਕ ਦੇ ਕਿਸੇ ਪਿੰਡ ਨਾਲ ਸਬੰਧ ਰੱਖਦਾ ਹੈ।
ਇਹ ਖ਼ਬਰ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ
ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਬੀ ਜ਼ੁਬਾਨ ’ਚ ਪੁਸ਼ਟੀ ਤਾਂ ਕੀਤੀ ਪਰ ਉਨ੍ਹਾਂ ਨੇ ਖੁੱਲ੍ਹ ਕੇ ਕੁਝ ਵੀ ਦੱਸਣ ਤੋਂ ਕਿਨਾਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਦੀ ਕਾਰਵਾਈ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਵੱਲੋਂ ਕੀਤੀ ਗਈ ਹੈ ਤੇ ਉਨ੍ਹਾਂ ਦਾ ਇਹ ਆਪ੍ਰੇਸ਼ਨ ਬੇਹੱਦ ਗੁਪਤ ਹੁੰਦਾ ਹੈ, ਜਿਸ ਸਬੰਧੀ ਉਨ੍ਹਾਂ ਕੋਲ ਜਾਣਕਾਰੀ ਨਹੀਂ ਹੈ। ਮਾਮਲੇ ਸਬੰਧੀ ਜੇਕਰ ਉਨ੍ਹਾਂ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਜ਼ਰੂਰ ਸਾਂਝੀ ਕਰਨਗੇ ਪਰ ਦੇਰ ਸ਼ਾਮ ਤੱਕ ਮੀਡੀਆ ਨੂੰ ਉਕਤ ਅਰਸ਼ਦੀਪ ਬਾਰੇ ਹੋਰ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ। ਸੂਤਰਾਂ ਮੁਤਾਬਕ ਮੁਲਜ਼ਮ ਅਰਸ਼ਦੀਪ ਵਿਦੇਸ਼ ’ਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾ ਰਿਹਾ ਹੈ ਤੇ ਜਾਂਚ ’ਚ ਪਤਾ ਲੱਗਾ ਹੈ ਕਿ ਆਈ. ਐੱਸ. ਆਈ. ਦੇ ਗੁਰਗੇ ਵੱਲੋਂ ਅਰਸ਼ਦੀਪ ਦੇ ਬੈਂਕ ਖਾਤੇ ’ਚ ਪੈਸੇ ਜਮ੍ਹਾ ਕਰਵਾਏ ਜਾ ਰਹੇ ਸਨ। ਉਸ ਦੇ ਬੈਂਕ ਖ਼ਾਤੇ ਦੀ ਜਾਣਕਾਰੀ ਦੇ ਆਧਾਰ ’ਤੇ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਭਾਜਪਾ ਅਤੇ RSS ਦੀ ਦਖਲਅੰਦਾਜ਼ੀ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਹੋਈ ਜਗ ਜ਼ਾਹਿਰ : ਐਡਵੋਕੇਟ ਧਾਮੀ
ਵਿਜੀਲੈਂਸ ਨੇ ਖੁਰਾਕ ਸਿਵਲ ਸਪਲਾਈਜ਼ ਵਿਭਾਗ ਦੇ ਭਗੌੜਾ ਨਿਰੀਖਕ ਨੂੰ ਕੀਤਾ ਗ੍ਰਿਫ਼ਤਾਰ
NEXT STORY