ਚੰਡੀਗੜ੍ਹ (ਪਰਾਸ਼ਰ) - ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਅੱਤਵਾਦ ਪੀੜਤ ਹਿੰਦੂਆਂ ਨੂੰ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 30 ਮਈ, 2006 ਨੂੰ ਮਨਜ਼ੂਰ ਕੀਤਾ ਗਿਆ 781 ਕਰੋੜ ਰੁਪਏ ਦਾ ਪੈਕੇਜ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਇਆ ਜਾਵੇ। ਅੱਜ ਇਥੇ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਦੇ ਲੰਬੇ ਸੰਘਰਸ਼ ਦੇ ਕਾਰਨ ਇਹ ਆਰਥਿਕ ਪੈਕੇਜ ਪੰਜਾਬ ਮੰਤਰੀ ਮੰਡਲ ਨੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ ਪਰ ਸਾਲ 2007 ਵਿਚ ਅਕਾਲੀ-ਭਾਜਪਾ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਗਿਆ। ਹੁਣ ਸਮਾਂ ਆ ਗਿਆ ਹੈ ਕਿ ਇਸ ਪੈਕੇਜ ਦੀ ਰਾਸ਼ੀ ਨੂੰ ਅੱਤਵਾਦ ਦੌਰਾਨ ਮਾਰੇ ਗਏ ਕਰੀਬ 35 ਹਜ਼ਾਰ ਵਿਅਕਤੀਆਂ ਦੇ ਪਰਿਵਾਰਾਂ ਨੂੰ ਵੰਡਿਆ ਜਾਵੇ। ਗੁਪਤਾ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਕ੍ਰਿਸ਼ਨ ਸ਼ਰਮਾ, ਸੰਜੀਵ, ਅਮਿਤ ਘਈ ਸਮੇਤ ਸੀਨੀਅਰ ਨੇਤਾਵਾਂ ਦੇ ਨਾਲ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਰਾਜ ਭਵਨ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬਦਨੌਰ ਨੂੰ 2 ਵੱਖ-ਵੱਖ ਮੰਗ ਪੱਤਰ ਦਿੱਤੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੇ ਉਸ ਬਿਆਨ 'ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ਵਿਚ ਉਨ੍ਹਾਂ ਕਿਹਾ ਕਿ ਖਾਲਿਸਤਾਨ ਦੀ ਮੰਗ ਕੋਈ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦੇਸ਼ ਵਿਰੋਧੀ ਬਿਆਨ ਦੇਣ ਲਈ ਬਡੂੰਗਰ ਦੇ ਖਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਗੁਪਤਾ ਨੇ ਪੰਜਾਬ ਵਿਚ ਪਿਛਲੇ ਦਿਨੀਂ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਮਾਣ- ਸਨਮਾਨ ਦਿਵਾਉਣ ਦੇ ਨਾਂ 'ਤੇ ਹਿੰਦੀ ਅਤੇ ਅੰਗਰੇਜ਼ੀ ਦੇ ਸਾਈਨ ਬੋਰਡ 'ਤੇ ਕਾਲਖ ਮਲਣ 'ਤੇ ਰੋਸ ਪ੍ਰਗਟਾਇਆ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਇਹੋ ਜਿਹੀਆਂ ਕਾਰਵਾਈਆਂ 'ਤੇ ਰੋਕ ਲਾਈ ਜਾਵੇ। ਉਨ੍ਹਾਂ ਪੰਜਾਬ ਵਿਚ ਹਿੰਦੀ ਅਤੇ ਸੰਸਕ੍ਰਿਤ ਭਾਸ਼ਾ ਦੇ ਵਿਕਾਸ ਅਤੇ ਪ੍ਰਚਾਰ ਲਈ ਕਮੇਟਿਆਂ ਦਾ ਗਠਨ ਕਰਨ ਬਾਰੇ ਵੀ ਕਿਹਾ।
ਗੁਪਤਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਦੀ ਸਰਕਾਰ ਹੁੰਦੇ ਹੋਏ ਵੀ ਇੰਦਰਾ ਗਾਂਧੀ ਦੇ ਬੁੱਤ ਨੂੰ ਲਾਉਣ ਦੇ ਪ੍ਰਸਤਾਵ 'ਤੇ ਕੁੱਝ ਲੋਕਾਂ ਵਲੋਂ ਵਿਰੋਧ ਜਤਾਉਣ ਮਗਰੋਂ ਸਰਕਾਰ ਨੇ ਗੋਡੇ ਟੇਕ ਦਿੱਤੇ ਤੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ।
ਬੀ. ਐੱਸ. ਐੱਫ. ਨੇ ਜ਼ਬਤ ਕੀਤੀ 5 ਕਰੋੜ ਦੀ ਹੈਰੋਇਨ
NEXT STORY