ਚੰਡੀਗੜ੍ਹ : ਪੰਜਾਬੀ ਗਾਇਕ ਖੁਦਾ ਬਖਸ਼ ਖ਼ਿਲਾਫ਼ ਚੈੱਕ ਬਾਊਂਸ ਮਾਮਲੇ 'ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਖੁਦਾ ਬਖਸ਼ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਕੋਰਟ ਦੇ ਇਸ ਫੈਸਲੇ ਨਾਲ ਖੁਦਾ ਬਖਸ਼ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਿੱਦੜਬਾਹਾ ਦੇ ਐੱਸ.ਡੀ.ਜੇ.ਐੱਮ. ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਦੱਸ ਦੇਈਏ ਕਿ 3.50 ਲੱਖ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਖੁਦਾ ਬਖ਼ਸ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਭੇਜੇ ਜਾ ਰਹੇ ਸਨ ਪਰ ਉਹ ਪੇਸ਼ ਨਹੀਂ ਹੋਏ, ਜਿਸ ਕਾਰਨ ਅੱਜ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਖੁਦਾ ਬਖਸ਼ ਅਫਸਾਨਾ ਖਾਨ ਦਾ ਭਰਾ ਹੈ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਕੌਮੀ ਪ੍ਰਾਪਤੀਆਂ ਸਰਵੇਖਣ 2021 ਜਾਰੀ ਹੋਣ ’ਤੇ ਅਕਾਲੀ ਦਲ ਨੇ CM ਮਾਨ ’ਤੇ ਲਾਏ ਤਿੱਖੇ ਨਿਸ਼ਾਨੇ
NEXT STORY