ਫਤਿਹਗੜ੍ਹ ਸਾਹਿਬ (ਜਗਦੇਵ, ਵਿਪਨ) : ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਖਮਾਣੋਂ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ, ਜਦੋਂ ਖਮਾਣੋਂ ਪੁਲਸ ਨੇ ਇਕ ਵਿਅਕਤੀ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐੱਸ.ਆਈ. ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਖਮਾਣੋਂ-ਲੁਧਿਆਣਾ ਰੋਡ 'ਤੇ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੀ ਐਕਟਿਵਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿੱਚੋਂ 5 ਕਿਲੋ ਅਫੀਮ ਬਰਾਮਦ ਹੋਈ, ਜਿਸ 'ਤੇ ਬਾਅਦ ਐਕਟਿਵਾ ਸਵਾਰ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮੁਲਜ਼ਮ ਨੂੰ ਸਥਾਨਕ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਖ਼ਬਰ ਇਹ ਵੀ : ਮਸ਼ਹੂਰ ਪੰਜਾਬੀ ਗਾਇਕ ਗ੍ਰਿਫ਼ਤਾਰ ਤਾਂ ਉਥੇ ਮੂਸੇਵਾਲਾ ਕਤਲ ਕਾਂਡ 'ਚ ਸ਼ਾਰਪ ਸ਼ੂਟਰ ਦਾ ਮਿਲਿਆ ਰਿਮਾਂਡ, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਲੁਧਿਆਣਾ ਅਦਾਲਤ ਬਲਾਸਟ ਦੇ ਕਥਿਤ ਦੋਸ਼ੀ ਨਾਲ ਸਬੰਧ ਰੱਖਣ ਵਾਲਾ ਅਸਲੇ ਸਮੇਤ ਗ੍ਰਿਫ਼ਤਾਰ
NEXT STORY