ਮੋਗਾ (ਅਜ਼ਾਦ) - ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਦਡ਼ੇ ਸੱਟੇ ਦਾ ਧੰਦਾ ਕਰਲ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ ਲੱਖਾਂ ਰੁਪਏ ਮੁੱਲ ਦਾ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਗਿਆ। ਥਾਣਾ ਬਾਘਾਪੁਰਾਣਾ ਦੇ ਇੰਸਪੈਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਜਾ ਰਹੇ ਸਨ, ਉਨ੍ਹਾਂ ਸ਼ੱਕ ਦੇ ਅਾਧਾਰ ’ਤੇ ਮੋਟਰਸਾਈਕਲ ਸਵਾਰ ਜਸਪ੍ਰੀਤ ਸਿੰਘ ਉਰਫ ਲਾਡੀ ਨਿਵਾਸੀ ਟੀਚਰ ਕਾਲੋਨੀ ਫਰੀਦਕੋਟ, ਅਜੇ ਨਿਵਾਸੀ ਫਰੀਦਕੋਟ, ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਗੰਗਾ ਆਲੂਕੀ (ਬਠਿੰਡਾ), ਰਾਕੇਸ਼ ਕੁਮਾਰ ਉਰਫ ਕਾਕੂ ਨਿਵਾਸੀ ਬਠਿੰਡਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 1 ਕਿਲੋ 300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਅਤੇ 2 ਹਜ਼ਾਰ ਰੁਪਏ ਭਾਰਤੀ ਕਰੰਸੀ ਵੀ ਮਿਲੀ, ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਮੋਟਰਸਾਈਕਲ ਅਤੇ ਨਸ਼ੀਲੇ ਪਾਊਡਰ ਸਮੇਤ ਆਪਣੀ ਹਿਰਾਸਤ ’ਚ ਲੈ ਲਿਆ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਐਂਟੀ ਨਾਰਕੋਟਿਕ ਐਂਡ ਡਰੱਗ ਸੈੱਲ ਦੇ ਇੰਚਾਰਜ ਇੰਸਪੈਕਟਰ ਰਮੇਸ਼ਪਾਲ ਸਿੰਘ ਨੇ ਕਿਹਾ ਕਿ ਜਦ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪੁਲ ਸੂਆ ਨੂਰਪੁਰ ਹਕੀਮਾਂ ਕੋਲ ਜਾ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਉਰਫ ਲੱਖਾ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 200 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਇਸ ਤਰ੍ਹਾਂ ਜਦ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਗਸ਼ਤ ਕਰਦੇ ਹੋਏ ਬੱਡੂਵਾਲਾ ਰੋਡ ਧਰਮਕੋਟ ਜਾ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਬਲਦੇਵ ਸਿੰਘ ਨਿਵਾਸੀ ਪਿੰਡ ਕੋਟ ਮੁਹੰਮਦ ਖਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕੋਲੋਂ 200 ਗ੍ਰਾਮ ਨਸ਼ੇ ਵਾਲਾ ਪਾਊਡਰ ਅਤੇ 100 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਉਕਤ ਦੋਨੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਮੇਲ ਸਿੰਘ ਉਰਫ ਸੰਭੂ ਨਿਵਾਸੀ ਦੌਲਤਪੁਰਾ ਉਚਾ ਜੋ ਕਿ ਦਡ਼ੇ ਸੱਟੇ ਦਾ ਧੰਦਾ ਕਰਦਾ ਹੈ, ਨੂੰ ਛਾਪਾਮਾਰੀ ਕਰਕੇ 480 ਰੁਪਏ ਬਰਾਮਦ ਕੀਤੇ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
‘ਤੰਦਰੁਸਤ ਪੰਜਾਬ ਮੁਹਿੰਮ’ ਨੂੰ ਬ੍ਰੇਕਾਂ ਲਾ ਰਹੇ ਨੇ ਮੰਡੀ ’ਚ ਪਏ ਕੂਡ਼ੇ ਦੇ ਢੇਰ
NEXT STORY