ਪੋਜੇਵਾਲ/ਸੜੋਆ, (ਕਟਾਰੀਆ/ਕਿਰਨ)- ਪੋਜੇਵਾਲ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸਾਡੀ ਪੁਲਸ ਪਾਰਟੀ ਰਾਤ ਕਰੀਬ 10 ਵਜੇ ਬਾਜ਼ਾਰ 'ਚ ਗਸ਼ਤ ਕਰ ਰਹੀ ਸੀ ਤਾਂ ਬੱਸ ਸਟੈਂਡ 'ਤੇ ਲਿਫਾਫਾ ਲੈ ਕੇ ਇਕ ਵਿਅਕਤੀ ਖੜ੍ਹਾ ਸੀ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 1 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਉਸ ਨੂੰ ਕਾਬੂ ਕਰ ਕੇ ਉਸ 'ਤੇ ਮਾਮਲਾ ਦਰਜ ਕੀਤਾ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਸੁਰਿੰਦਰ ਕੁਮਾਰ ਪੁੱਤਰ ਮਹਿੰਦਰ ਪਾਲ ਗੁੱਜਰ ਵਾਸੀ ਕੋਟ ਮੈਰਾ ਥਾਣਾ ਗੜ੍ਹਸ਼ੰਕਰ ਵਜੋਂ ਹੋਈ।
ਫਗਵਾੜਾ ਹਿੰਸਾ ਮਾਮਲੇ 'ਚ ਗ੍ਰਿਫਤਾਰ ਹਿੰਦੂ ਲੀਡਰਾਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ
NEXT STORY