ਫਿਰੋਜ਼ਪੁਰ (ਕੁਮਾਰ, ਵਾਹੀ) : ਥਾਣਾ ਮਖੂ ਦੀ ਪੁਲਸ ਨੇ ਏ. ਐੱਸ. ਆਈ. ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਨਿਜ਼ਾਮਦੀਨ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਹੀਰਾ ਪੁੱਤਰ ਜੱਗਾ ਨਾਮਕ ਵਿਅਕਤੀ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦਾ ਹੈ।
ਇਸ ਸਮੇਂ ਵੀ ਉਸ ਦੇ ਘਰ ਨਜਾਇਜ਼ ਸ਼ਰਾਬ ਅਤੇ ਲਾਹਣ ਵੇਚਣ ਲਈ ਪਈ ਹੋਈ ਹੈ। ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਤੁਰੰਤ ਉਸਦੇ ਘਰ ਛਾਪੇਮਾਰੀ ਕਰਦੇ ਹੋਏ ਦੋਸ਼ੀ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 20 ਲੀਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਦੋਸ਼ੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਵੱਡੀ ਘਟਨਾ, ਆਪਣੀਆਂ ਹੀ ਨਾਬਾਲਗ ਧੀਆਂ 'ਤੇ ਪਿਓ ਨੇ ਰੱਖੀ ਮਾੜੀ ਅੱਖ, ਪਤਨੀ ਨੇ ਕੀਤਾ ਕਤਲ
NEXT STORY