ਗੁਰੂਹਰਸਹਾਏ (ਸੁਨੀਲ ਵਿੱਕੀ) : ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਗੁਰੂਹਰਸਹਾਏ ਅਤੇ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ 2 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਗੁਰੂਹਰਸਹਾਏ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਕਾਸ਼ਦੀਪ ਸਿੰਘ ਉਰਫ਼ ਰਿੰਕੂ ਪੁੱਤਰ ਮੱਲ ਸਿੰਘ ਵਾਸੀ ਛਾਂਗਾ ਰਾਏ ਉਤਾੜ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਗੁਰੂਹਰਸਹਾਏ ਅਤੇ ਨੇੜਲੇ ਇਲਾਕਿਆਂ ਵਿੱਚ ਵੇਚਣ ਦਾ ਧੰਦਾ ਕਰਦਾ ਹੈ।
ਉਹ ਦਾਣਾ ਮੰਡੀ ਗੁਰੂਹਰਸਹਾਏ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ 'ਤੇ ਪੁਲਸ ਨੇ ਤੁਰੰਤ ਉੱਥੇ ਛਾਪੇਮਾਰੀ ਕਰਦੇ ਦੋਸ਼ੀ ਅਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਦੂਜੇ ਪਾਸੇ ਥਾਣਾ ਲੱਖੋਕੇ ਬਹਿਰਾਮ ਦੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਨੂੰ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦਿਆਂ ਉਨ੍ਹਾ ਸੂਚਨਾ ਮਿਲੀ ਸੀ ਕਿ ਸਾਜਨ ਪੁੱਤਰ ਬੀਰਾ ਵਾਸੀ ਕਿਲੀ ਹੈਰੋਇਨ ਵੇਚਦਾ ਹੈ, ਜੋ ਪਿੰਡ ਬੁੱਟਰ ਦੇ ਏਰੀਆ ਵਿੱਚ ਸੂਏ ਦੇ ਪੁੱਲ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ 'ਤੇ ਪੁਲਸ ਨੇ ਤੁਰੰਤ ਛਾਪੇਮਾਰੀ ਕਰਦੇ ਦੋਸ਼ੀ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਤੇ ਮੰਡਰਾਇਆ ਵੱਡਾ ਖ਼ਤਰਾ! ਡੈਮ 'ਚ ਵਧਿਆ ਪਾਣੀ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
NEXT STORY