ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਵੈਰੋਕੇ ਪੁਲਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਫੱਤੂ ਵਾਲਾ ਤੋਂ ਅੱਧਾ ਕਿਲੋਮੀਟਰ ਪਿੱਛੇ ਸੀ ਤਾਂ ਰੇਤ ਵਾਲੇ ਖੱਡੇ ਝਾੜੀਆਂ ਵਿੱਚ ਬੈਠਾ ਗੁਰਮੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਫੱਤੂ ਵਾਲਾ ਥਾਣਾ ਸਦਰ ਜਲਾਲਾਬਾਦ ਸਿਲਵਰ ਪੇਪਰ ਪੰਨੀ ਅਤੇ ਲਾਈਟਰ ਦੀ ਮਦਦ ਨਾਲ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ।
ਉਸ ਕੋਲੋਂ ਇੱਕ ਅੱਗ ਜਲਾਉਣ ਵਾਲਾ ਲਾਈਟਰ, ਸਿਲਵਰ ਪੇਪਰ, ਪੰਨੀ, ਥੋੜ੍ਹਾ ਸੜਿਆ ਹੋਇਆ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਇਸ 'ਤੇ ਧਾਰਾ 27/61/85 ਐਨਡੀਪੀਐਸ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਰਾਜਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ
NEXT STORY