ਜ਼ੀਰਾ (ਰਾਜੇਸ਼ ਢੰਡ) : ਥਾਣਾ ਸਿਟੀ ਜ਼ੀਰਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 32 ਬੋਰ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਹੌਲਦਾਰ ਨਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਵਾ ਚੈਕਿੰਗ ਕਰਦੀ ਹੋਈ ਦਾਣਾ ਮੰਡੀ ਜ਼ੀਰਾ ਪੁੱਜੀ ਤਾਂ ਦੇ ਦਾਣਾ ਮੰਡੀ ਦੇ ਸ਼ੈੱਡ ਥੱਲੇ ਇਕ ਨੌਜਵਾਨ ਪਿੱਪਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਪੱਧਰੀ ਕਲਾਂ ਥਾਣਾ ਝਬਾਲ ਜ਼ਿਲ੍ਹਾ ਤਰਨਤਾਰਨ ਖੜਾ ਵਿਖਾਈ ਦਿੱਤਾ।
ਉਹ ਅਚਾਨਕ ਪੁਲਸ ਪਾਰਟੀ ਦੀ ਗੱਡੀ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਬਿਨਾ ਨੰਬਰੀ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
11ਵੀਂ ਦੇ ਵਿਦਿਆਰਥੀ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ
NEXT STORY