ਫਿਰੋਜ਼ਪੁਰ (ਖੁੱਲਰ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ 11 ਮੋਟਰਸਾਈਕਲ, 2 ਬੈਟਰੇ ਅਤੇ 8 ਮੋਬਾਇਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਉਰਉ਼ ਬੱਬਾ ਪੁੱਤਰ ਜੰਗੀਰਾ ਵਾਸੀ ਗਲੀ ਪਾਪੜ ਵੜੀਆ ਵਾਲੀ, ਫਿਰੋਜ਼ਪੁਰ ਸ਼ਹਿਰ ਮੋਟਰਸਾਈਕਲ ਚੋਰੀ ਕਰਨ ਅਤੇ ਲੋਕਾਂ ਪਾਸੋਂ ਮੋਬਾਇਲ ਖੋਹ ਕਰਨ ਦਾ ਆਦੀ ਹੈ। ਉਹ ਅੱਜ ਬਾਰਡਰ ਰੋਡ ਪੁਰਾਣਾ ਬੱਬੀ ਵਿਚ ਸ਼ੈਲਰ ਦੇ ਸਾਹਮਣੇ ਖਾਲੀ ਜਗ੍ਹਾ ਕੋਲ ਖੋਹ ਕੀਤੇ ਮੋਬਾਇਲ ਫੋਨ ਵੇਚਣ ਦੀ ਤਾਕ ਵਿਚ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਇਸ ਪਾਸੋਂ ਚੋਰੀ ਦੇ ਮੋਟਰਸਾਈਕਲ ਅਤੇ ਖੋਹ ਕੀਤੇ ਹੋਏ ਮੋਬਾਇਲ ਫੋਨ ਬਰਾਮਦ ਹੋ ਸਕਦੇ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਉਸ ਕੋਲੋਂ 11 ਮੋਟਰਸਾਈਕਲ, 2 ਬੈਟਰੇ ਅਤੇ 8 ਮੋਬਾਇਲ ਫੋਨਾਂ ਸਮੇਤ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਸਮਾਨ ਮਿਲਣ ਦੀ ਸੰਭਾਵਨਾ ਹੈ।
ਸਹੁਰੇ ਪਰਿਵਾਰ ਤੇ ਪਤਨੀ ਤੋਂ ਅੱਕੇ ਹੋਏ ਪਤੀ ਨੇ ਗਲ ਲਾਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
NEXT STORY