ਬਠਿੰਡਾ (ਮਨਜੀਤ) : ਥਾਣਾ ਸੰਗਤ ਪੁਲਸ ਵੱਲੋਂ ਅੱਜ ਪਿੰਡ ਸੰਗਤ ਕਲਾਂ ਨੇੜਿਓਂ ਇਕ ਪਤੀ-ਪਤਨੀ ਨੂੰ 6 ਗ੍ਰਾਮ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਹੌਲਦਾਰ ਫੈਜ਼ ਮੁਹੰਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਸ ਪਾਰਟੀ ਪਿੰਡ ਸੰਗਤ ਕਲਾਂ ਨੇੜੇ ਪਹੁੰਚੀ ਤਾਂ ਇਕ ਮਰਦ ਅਤੇ ਇਕ ਔਰਤ ਸ਼ੱਕੀ ਹਾਲਾਤ ਵਿਚ ਪਿੰਡ ਵੱਲ ਆਉਂਦੇ ਦਿਖਾਈ ਦਿੱਤੇ।
ਪੁਲਸ ਮੁਤਾਬਕ ਦੋਵਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 6 ਗ੍ਰਾਮ ਚਿੱਟਾ ਬਰਾਮਦ ਹੋਇਆ। ਕਾਬੂ ਮੁਲਜ਼ਮਾਂ ਦੀ ਪਛਾਣ ਹਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਅਤੇ ਉਸ ਦੀ ਪਤਨੀ ਮਨਜਿੰਦਰ ਕੌਰ ਵਜੋਂ ਹੋਈ ਹੈ। ਪੁਲਸ ਨੇ ਦੋਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਹੈ।
ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ
NEXT STORY