ਗੁਰੂਹਰਸਹਾਏ (ਪਵਨ ਸਿਕਰੀ) : ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਦੀ ਸਮੱਗਰੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਜੱਜ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਨਵਾਂ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਦੀ ਸਮੱਗਰੀ, ਇਕ ਲਾਈਟਰ, ਇਕ ਸਿਲਵਰ ਪਿੰਨੀ, ਰੋਲ ਪਾਇਪਨੁਮਾ ਵਸਤੂ ਬਰਾਮਦ ਕੀਤੀ ਗਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਰੀਰਕ ਸ਼ੋਸ਼ਣ ਦਾ ਵਿਰੋਧ ਕਰਨ ’ਤੇ ਨਾਬਾਲਗਾ ਨੂੰ ਜ਼ਬਰਦਸਤੀ ਕੈਮੀਕਲ ਪਿਲਾਉਣ ਦਾ ਦੋਸ਼
NEXT STORY