ਜਲਾਲਾਬਾਦ (ਬਜਾਜ) : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅਮੀਰ ਖ਼ਾਸ ਅਤੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਦੋ ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਸ ਵੱਲੋਂ ਦੋਵਾਂ ਮਾਮਲਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 23 ਨਵੰਬਰ 2026 ਨੂੰ ਸ਼ਾਮ ਕਰੀਬ 7:10 ਵਜੇ ਸਬ-ਇੰਸਪੈਕਟਰ ਫ਼ੌਜਾ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰਦੇ ਹੋਏ ਕੱਚੀ ਨਹਿਰ ਪਟੜੀ ਨੇੜੇ ਅਮੀਰ ਖ਼ਾਸ ਪੁੱਜੇ। ਇਸ ਦੌਰਾਨ ਇੱਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਹਟਣ ਅਤੇ ਖਿਸਕਣ ਲੱਗਾ।
ਸ਼ੱਕ ਦੇ ਆਧਾਰ ’ਤੇ ਜਦੋਂ ਪੁਲਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਵਿੱਕੀ ਪੁੱਤਰ ਬਲਕਾਰ ਸਿੰਘ ਵਾਸੀ ਅਮੀਰ ਖ਼ਾਸ ਵਜੋਂ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 134 ਮਿਤੀ 23-11-2026 ਨੂੰ ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ। ਥਾਣਾ ਸਦਰ ਜਲਾਲਾਬਾਦ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਸਾਥੀ ਮੁਲਾਜ਼ਮਾਂ ਸਮੇਤ 23 ਨਵੰਬਰ 2026 ਨੂੰ ਗਸ਼ਤ ’ਤੇ ਸਨ।
ਜਦੋਂ ਪੁਲਸ ਪਾਰਟੀ ਪਿੰਡ ਸੁਖੇਰਾ ਬੋਦਲਾ ਨੇੜੇ ਪੁੱਜੀ, ਤਾਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਦੀ ਗੱਡੀ ਵੇਖ ਕੇ ਖਿਸਕਣ ਲੱਗਾ। ਪੁਲਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਅਜੇ ਪੁੱਤਰ ਪ੍ਰੀਤਮ ਸਿੰਘ ਵਾਸੀ ਸੁਖੇਰਾ ਬੋਦਲਾ ਵਜੋਂ ਹੋਈ। ਇਸ ਸਬੰਧੀ ਮੁਕੱਦਮਾ ਨੰਬਰ 271 ਮਿਤੀ 23-11-2026 ਨੂੰ ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ, ਜਦੋਂ ਕਿ ਮੁਲਜ਼ਮ ਨੂੰ ਬਰ ਜ਼ਮਾਨਤ ਰਿਹਾਅ ਕੀਤਾ ਗਿਆ।
ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ
NEXT STORY