ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਪੀੜਤ ਹਨ। ਅੱਜ ਦਾ ਦਿਨ ਸ਼ਰਮਨਾਕ ਹੈ ਜਦੋਂ ਕਿਸਾਨ ਆਗੂਆਂ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੀ ਸਰਕਾਰਾਂ ਕਿਸਾਨਾਂ ਤੋਂ ਏਨਾ ਡਰ ਰਹੀਆਂ ਹਨ ਕਿ ਉਹ ਉਨ੍ਹਾਂ ਨਾਲ ਗੱਲਬਾਤ ਦਾ ਸਾਹਮਣਾ ਨਹੀਂ ਕਰ ਸਕਦੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਛੱਡ ਦਿੱਤਾ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਜੋ ਉਹ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੋਣ।
ਹਾਈਵੇਅ ਬੰਦ ਹੋਣ ਕਾਰਨ ਪੰਜਾਬ ਨੂੰ ਹੋ ਰਿਹਾ ਹੈ ਵੱਡਾ ਨੁਕਸਾਨ: ਤਰੁਨਪ੍ਰੀਤ ਸੋਂਧ
NEXT STORY