ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ਰਾਬ ਠੇਕਾ ਅੰਗਰੇਜ਼ੀ ਬਾਹਰੋਂ ਸਸਤੇ ਰੇਟ 'ਤੇ ਲਿਆ ਕੇ ਮਹਿੰਗੇ ਰੇਟ ’ਤੇ ਵੇਚਣ ਦੇ ਦੋਸ਼ 'ਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਡੀ. ਸੀ. ਚੌਂਕ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਤੁਲ ਪੁੱਤਰ ਅਸ਼ੋਕ ਕੁਮਾਰ ਵਾਸੀ ਫਿਰੋਜ਼ਪੁਰ ਕੈਂਟ ਸ਼ਰਾਬ ਮਾਰਕਾ ਅੰਗਰੇਜ਼ੀ ਠੇਕਾ ਬਾਹਰੋਂ ਸਸਤੇ ਰੇਟ 'ਤੇ ਲਿਆ ਕੇ ਆਪਣੀ ਦੁਕਾਨ ਤ੍ਰਿਵੈਣੀ ਵਾਲਾ ਚੌਂਕ ਨੇੜੇ ਮਹਿੰਗੇ ਰੇਟ 'ਤੇ ਵੇਚਦਾ ਹੈ।
ਜੇਕਰ ਉਸ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ, ਜੋ ਇਤਲਾਹ ਠੋਸ ਅਤੇ ਭਰੋਸੇਯੋਗ ਹੈ। ਦੋਸ਼ੀ ਅਤੁਲ ਵੱਲੋਂ ਸ਼ਰਾਬ ਠੇਕਾ ਅੰਗਰੇਜ਼ੀ ਬਿਨ੍ਹਾ ਲਾਇਸੈਂਸ/ਪਰਮਿੱਟ ਆਪਣੇ ਕਬਜ਼ੇ ਵਿਚ ਰੱਖਣਾ ਜ਼ੁਰਮ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਲੰਧਰ ਵੈਸਟ ਜ਼ਿਮਨੀ ਚੋਣ ਲਈ ਵਿਸ਼ੇਸ਼ ਉਪਰਾਲਾ, ਇਸ ਖ਼ਾਸ ਸਹੂਲਤ ਲਈ ਜਾਰੀ ਹੋਇਆ ਵਟਸਐਪ ਨੰਬਰ
NEXT STORY