ਬਟਾਲਾ, (ਬੇਰੀ, ਸੈਂਡੀ)- ਥਾਣਾ ਸਦਰ ਦੀ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੋੜ ਦਿਆਲਗੜ੍ਹ ਟੀ-ਪੁਆਇੰਟ ਹਰਸ਼ੀਆ 'ਤੇ ਵਿਸ਼ੇਸ਼ ਚੈਕਿੰਗ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਪੈਦਲ ਆਉਂਦਿਆਂ ਦੇਖ ਚੈਕਿੰਗ ਲਈ ਰੋਕਿਆ ਗਿਆ, ਜਿਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਆਪਣਾ ਨਾਂ ਅਮਰਜੋਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬੇਰੀ ਥਾਣਾ ਕਾਹਨੂੰਵਾਨ ਦੱਸਿਆ। ਇਸ ਦੀ ਪੁਲਸ ਕਰਮਚਾਰੀਆਂ ਵੱਲੋਂ ਤਲਾਸ਼ੀ ਲੈਣ 'ਤੇ 1 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਏ. ਐੱਸ. ਆਈ. ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਵਿਰੁੱਧ ਥਾਣਾ ਸਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਚੋਰੀ ਦੇ ਮੋਟਰਸਾਈਕਲਾਂ ਸਣੇ 3 ਅੜਿੱਕੇ
NEXT STORY