ਸ੍ਰੀ ਮੁਕਤਸਰ ਸਾਹਿਬ, (ਪਵਨ)- ਥਾਣਾ ਸਦਰ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦਕਿ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਸਰਕਾਰੀ ਕਾਲਜ ਕੋਲ ਇਕ ਢਾਬੇ ਕੋਲ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਅਾਧਾਰ ’ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਿਆ। ਜਦ ਉਹ ਮੋਟਰਸਾਈਕਲ ਕੋਲ ਗਏ ਤਾਂ ਚਾਲਕ ਨੇ ਇਕ ਦਮ ਮੋਟਰਸਾੲੀਕਲ ਭਜਾ ਲਿਆ ਪਰ ਦੂਜਾ ਸਾਥੀ ਫਡ਼ਿਆ ਗਿਆ ਜਿਸ ਕੋਲੋਂ 2.25 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਵੱਲੋਂ ਪੁੱਛਣ ’ਤੇ ਉਸ ਨੇ ਆਪਣਾ ਨਾਂ ਰਿਪਨ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਦੂਜੇ ਦੀ ਪਛਾਣ ਅਮਨਦੀਪ ਸਿੰਘ ਉਰਫ਼ ਬਬਲੂ ਪੁੱਤਰ ਰਘੁਵੀਰ ਸਿੰਘ ਵਾਸੀ ਪਿੰਡ ਕੋਟਲੀ ਸੰਘਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਰਿਪਨ ਨੂੰ ਤਾਂ ਕਾਬੂ ਕਰ ਲਿਆ ਪਰ ਅਮਨਦੀਪ ਸਿੰਘ ਭੱਜਣ ’ਚ ਸਫਲ ਹੋ ਗਿਆ।
ਸੁਰਿੰਦਰ ਸਿੰਘ ਨੇ ਐੱਸ.ਡੀ.ਐੱਮ. ਤਰਨਤਾਰਨ ਦਾ ਅਹੁਦਾ ਸੰਭਾਲਿਆ
NEXT STORY