ਜਲੰਧਰ (ਵੈੱਬ ਡੈਸਕ)- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਧਿਆਨਦੇਣ ਯੋਗ ਹੈ ਕਿ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਵਿਜੀਲੈਂਸ ਟੀਮ ਨੇ 14 ਮਈ ਨੂੰ ਜਾਅਲੀ ਨੋਟਿਸ ਭੇਜਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰੋਂ 6 ਲੱਖ ਰੁਪਏ ਨਕਦੀ, 1 ਕਿਲੋ 100 ਗ੍ਰਾਮ ਸੋਨਾ, ਅੱਧਾ ਕਿਲੋ ਚਾਂਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।
ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਚਾੜ 'ਤਾ ਚੰਨ, ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਰੋਲ੍ਹ ਦਿੱਤਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
NEXT STORY