ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਆਵਲਾ)— ਥਾਣਾ ਅਮੀਰਖਾਸ ਦੀ ਪੁਲਸ ਨੇ ਏ. ਐੱਸ. ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 270 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰੰਗ ਦੌਰਾਨ ਨਸ਼ੇ ਵਾਲੀਆਂ ਗੋਲੀਆਂ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਜਗਮੀਤ ਸਿੰਘ ਦੇ ਰੂਪ ਵਿਚ ਹੋਈ ਹੈ, ਜਿਸ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਤੰਗ ਹੁੰਦੀਆਂ ਸੜਕਾਂ, ਵਧਦੇ ਵਾਹਨ ਤੇ ਤਣਾਅ 'ਚ ਜ਼ਿੰਦਗੀ!
NEXT STORY