ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਇਕ ਹੋਰ ਸ਼ਰਾਬ ਸਮੱਗਲਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਮਲਕੀਤ ਸਿੰਘ ਭੁਲਾਣਾ, ਐੱਚ. ਸੀ. ਧਿਆਨ ਸਿੰਘ, ਐੱਚ. ਸੀ. ਪਿੰਦਰ ਸਿੰਘ ਆਦਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਕੋਠੇ ਚੇਤਾ ਸਿੰਘ ਮੋੜ ਨਜ਼ਦੀਕ ਇਕ ਨੌਜਵਾਨ ਨੂੰ 12 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਓਮ ਪ੍ਰਕਾਸ਼ ਮੁਜੱਫਰਪੁਰ ਥਾਣਾ ਨਕੋਦਰ ਜ਼ਿਲਾ ਜਲੰਧਰ ਦੱਸਿਆ। ਉਕਤ ਮੁਲਜ਼ਮ ਖਿਲਾਫ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਲਖਬੀਰ ਸਿੰਘ, ਐੱਚ. ਸੀ. ਚਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪ੍ਰਸ਼ਾਸਨ ਨੇ ਪੀ. ਜੀ. ਆਈ. ਰਿਸੋਰਸ ਸੈਂਟਰ ਲਈ ਦਿੱਤੀ 50 ਏਕੜ ਜ਼ਮੀਨ
NEXT STORY