ਤਰਨਤਾਰਨ, (ਰਾਜੂ)- ਥਾਣਾ ਖਾਲੜਾ ਦੀ ਪੁਲਸ ਨੇ ਚਾਲੂ ਭੱਠੀ ਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪ੍ਰੇਮ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਡੱਲ ਰੋਡ ਮਾੜੀਮੇਘਾ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਭੇਜ ਸਿੰਘ ਜੋ ਕਿ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਸੂਚਨਾ ਮਿਲਣ 'ਤੇ ਕਾਰਵਾਈ ਦੌਰਾਨ ਗੁਰਭੇਜ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਖਾਲੜਾ ਨੂੰ 300 ਕਿਲੋ ਲਾਹਣ ਸਮੇਤ ਚਾਲੂ ਭੱਠੀ ਦੇ ਕਾਬੂ ਕੀਤਾ ਗਿਆ। ਫੜੇ ਗਏ ਵਿਅਕਤੀ ਖਿਲਾਫ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਹਿਰ 'ਚ ਪਏ ਪਾੜ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
NEXT STORY