ਅੰਮ੍ਰਿਤਸਰ : ਮਜੀਠਾ ਰੋਡ ਇਲਾਕੇ ਵਿੱਚ ਸਥਿਤ ਇਕ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਕੇ ਗੋਲਕ ’ਚੋਂ ਪੈਸੇ ਅਤੇ ਸ਼ਸਤਰ ਚੁੱਕ ਕੇ ਲੈਣ ਜਾਣ ਵਾਲੇ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰ ਲਿਆ। ਉਕਤ ਨੌਜਵਾਨ ਦੀ ਪਹਿਲਾਂ ਸੇਵਾਦਾਰਾਂ ਨੇ ਕੁੱਟਮਾਰ ਕੀਤੀ ਅਤੇ ਫਿਰ ਉਸਨੂੰ ਖੰਭੇ ਨਾਲ ਬੰਨ੍ਹ ਦਿੱਤਾ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਨੌਜਵਾਨ ਨੂੰ ਹਿਰਾਸਤ ਚ ਲਿਆ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ
ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਕੈਦ ਹੋ ਗਈ। ਕੈਮਰੇ ’ਚ ਵਿਖਾਈ ਦੇ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਉਸ ਨੌਜਵਾਨ ਨੇ ਪਹਿਲਾਂ ਗੋਲਕ ਵਿੱਚੋਂ ਪੈਸੇ ਕੱਢੇ ਅਤੇ ਫਿਰ ਗੁਰੂ ਸਾਹਿਬ ਜੀ ਅੱਗਿਓਂ ਸ਼ਸਤਰ ਚੁੱਕ ਲਏ। ਇਸ ਤੋਂ ਬਾਅਦ ਜਿਵੇਂ ਹੀ ਉਹ ਬਾਹਰ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਮੌਕੇ ’ਤੇ ਮੌਜੂਦ ਸੇਵਾਦਾਰ ਉਸ ਨੂੰ ਕਾਬੂ ਕਰ ਲੈਂਦੇ ਹਨ।
ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸੇਵਾਦਾਰਾਂ ਨੇ ਕਾਬੂ ਕੀਤੇ ਮੁਲਜ਼ਮ ਬਾਰੇ ਪਤਾ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੁਝ ਵੀ ਦੱਸਣ ਨੂੰ ਤਿਆਰ ਨਹੀਂ। ਸੇਵਾਦਾਰਾਂ ਨੇ ਇਸ ਤੋਂ ਬਾਅਦ ਉਕਤ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਉਸ ਨੂੰ ਇਕ ਖੰਭੇ ਨਾਲ ਬੰਨ੍ਹ ਦਿੱਤਾ। ਦੂਜੇ ਪਾਸੇ ਪੁਲਸ ਨੇ ਨੌਜਵਾਨ ਨੂੰ ਆਪਣੇ ਕਬਜ਼ੇ ’ਚ ਲੈਂਦੇ ਹੋਏ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਭਰੋਸਗੀ ਮਤੇ 'ਤੇ ਹੋਵੇਗੀ ਬਹਿਸ
NEXT STORY