ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ) : ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗਨਾਈਜ਼ੇਸ਼ਨ ਆਫ਼ ਇੰਡੀਆ (ਐੱਸਓਆਈ) ਦੇ ਕੋਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਦੇ ਮਾਤਾ ਹਰਸੰਗੀਤ ਕੌਰ ਧਰਮਪਤਨੀ ਹਰਮੰਦਰ ਸਿੰਘ ਬਰਾੜ ਦਾ ਬੀਤੇ ਕਲ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਅਧੀਨ ਪੈਂਦੇ ਪਿੰਡ ਭਾਗਸਰ ਵਿਖੇ ਹੋਇਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਰੌਬਿਨ ਬਰਾੜ ਨੇ ਦਿੱਤੀ। ਉਹ ਬੀਤੇ ਲੰਮੇ ਸਮੇਂ ਤੋ ਬਿਮਾਰ ਚਲ ਰਹੇ ਸਨ।
ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੰਤਿਮ ਸੰਸਕਾਰ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਮਾਤਾ ਹਰਸੰਗੀਤ ਕੌਰ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਉਹ ਉੱਚੇ ਸੁੱਚੇ ਗੁਣਾਂ ਦੇ ਧਾਰਨੀ ਸਨ।
ਬੱਬੂ ਮਾਨ ਦਾ ਕੋਰੋਨਾ ਪੀੜਤਾਂ ਲਈ ਵੱਡਾ ਐਲਾਨ, ਖੋਲ੍ਹੇ ਹਵੇਲੀ ਦੇ ਦਰਵਾਜ਼ੇ, ਕਿਹਾ 'ਮਰੀਜ਼ਾਂ ਨੂੰ ਮਿਲੇਗੀ ਹਰ ਸਹੂਲਤ'
NEXT STORY