ਬਟਾਲਾ (ਮਠਾਰੂ)-ਦੀਨਾ ਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਉੱਤਰੀ ਭਾਰਤ ਦੇ ਇੰਚਾਰਜ ਤੇ ਕੌਮੀ ਬੁਲਾਰੇ ਸੰਜੇ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸੁਝਾਅ ਦਿੱਤਾ ਹੈ ਕਿ ਇਕ-ਦੂਜੇ 'ਤੇ ਉਂਗਲ ਚੁੱਕਣ ਦੀ ਬਜਾਏ ਇਸ ਅੱਤਵਾਦੀ ਹਮਲੇ ਦੀ ਉੱਚ ਪੱਧਰੀ ਜਾਂਚ ਲਈ ਇਕ ਵਿਸ਼ੇਸ਼ ਕਮਿਸ਼ਲ ਬਿਠਾਉਣ ਤਾਂ ਜੋ ਭਵਿੱਖ ਵਿਚ ਅਜਿਹਾ ਮਾੜਾ ਹਮਲਾ ਮੁੜ ਕੇ ਨਾ ਹੋ ਸਕੇ।
ਉਨ੍ਹਾਂ ਸੂਬਾ ਸਰਕਾਰ ਵਲੋਂ ਇਸ ਹਮਲੇ ਵਿਚ ਸ਼ਹੀਦ ਹੋਏ ਪਰਿਵਾਰਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਨੂੰ ਨਾ ਕਾਫ਼ੀ ਦੱਸਦਿਆਂ ਹੋਇਆਂ ਕਿਹਾ ਹੈ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਰਾਸ਼ੀ ਤੇ ਸਰਕਾਰੀ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਸ਼ਹੀਦ ਪਰਿਵਾਰਾਂ ਦੇ ਲਈ ਸੰਦੇਸ਼ ਲੈ ਕੇ ਪਹੁੰਚੇ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਬਦਲੇ ਉਨ੍ਹਾਂ ਬਹੁਤ ਹੀ ਕੰਜੁਸੀ ਦੇ ਨਾਲ ਰਾਸ਼ੀ ਦਿੱਤੀ ਗਈ ਹੈ, ਜਿਸ ਨਾਲ ਸ਼ਹੀਦਾਂ ਦਾ ਅਪਮਾਨ ਹੋਇਆ ਹੈ।
ਖੂਨਦਾਨ ਕੈਂਪ 'ਚ ਪੂਰੇ ਪਰਿਵਾਰ ਨੇ ਖੂਨਦਾਨ ਕਰਕੇ ਮਿਸਾਲ ਕਾਇਮ ਕੀਤੀ
NEXT STORY