ਪਟਿਆਲਾ : ਇਥੋਂ ਦੀ ਪ੍ਰੀਤਮ ਪਾਰਕ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਪਿਤਾ ਨੇ ਆਪਣੇ ਪੁੱਤ ਤੇ ਪੋਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ 'ਚ ਸਲਫਾਸ ਖਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਸੁਖਦੇਵ ਨੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾਈਆਂ ਸਨ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਘਰੇਲੂ ਕਲੇਸ਼ ਕਾਰਨ ਸੁਖਦੇਵ ਸਿੰਘ ਨਾਂ ਦੇ ਇਸ ਵਿਅਕਤੀ ਨੇ ਆਪਣੇ ਹੀ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਾਲਾਂਕਿ ਪੁਲਸ ਘਟਨਾ ਦੀ ਜਾਂਚ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦਾ ਕਾਰਨ ਦੱਸਣ ਤੋਂ ਇਨਕਾਰ ਕਰ ਰਹੀ ਹੈ। ਫਿਲਹਾਲ ਪੁਲਸ ਨੇ ਲਾਸ਼ਾਂ 'ਚ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।
ਨੋਟ : 'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ 'ਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਪੂਰੀ ਦੁਨੀਆ ਦੀਆਂ ਖ਼ਬਰਾਂ ਦਾ ਆਨੰਦ ਮਾਣ ਸਕਦੇ ਹੋ।
ਮੈਂ ਬਹੁਤ ਖਤਰਨਾਕ ਹਾਂ : ਸੁਖਬੀਰ ਬਾਦਲ (ਵੀਡੀਓ)
NEXT STORY