ਚੰਡੀਗੜ੍ਹ/ਜਲਾਲਾਬਾਦ (ਵੈੱਬ ਡੈਸਕ, ਸੇਤੀਆ) : ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਪੰਜਾਬ ਸਰਕਾਰ ਨੇ ਕੱਲ ਯਾਨੀ ਸੋਮਵਾਰ (26 ਅਗਸਤ) ਨੂੰ ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ 'ਚ ਵਿਚ ਇਹ ਵੀ ਆਖਿਆ ਗਿਆ ਹੈ ਕਿ ਸਰਕਾਰੀ ਦਫ਼ਤਰਾਂ 'ਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ। ਸੂਬੇ ਦੇ ਸਮੂਹ ਸੰਬੰਧਤ ਅਧਿਕਾਰੀਆਂ ਨੂੰ ਉਕਤ ਹਿਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਦਿੱਗਜ ਨੇਤਾ ਅਰੁਣ ਜੇਤਲੀ ਨੇ ਸ਼ਨੀਵਾਰ ਨੂੰ ਏਮਜ਼ 'ਚ 12. 07 'ਤੇ ਆਖਰੀ ਸਾਹ ਲਿਆ। ਐਤਵਾਰ ਨੂੰ ਰਾਜਸੀ ਸਨਮਾਨ ਦੇ ਨਾਲ ਦਿੱਲੀ 'ਚ ਅਰੁਣ ਜੇਤਲੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਾਹ ਲੈਣ 'ਚ ਦਿੱਕਤ ਕਾਰਨ ਉਨ੍ਹਾਂ ਨੂੰ ਬੀਤੀ 9 ਅਗਸਤ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ। ਭਾਵੇਂ ਜੇਤਲੀ ਅੱਜ ਸਾਡੇ ਦਰਮਿਆਨ ਨਹੀਂ ਰਹੇ ਪਰ ਉਹ ਹਮੇਸ਼ਾ ਆਪਣੇ ਬਿਹਤਰੀਨ ਕੰਮਾਂ ਲਈ ਯਾਦ ਕੀਤੇ ਜਾਣਗੇ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY