ਜੈਤੋ (ਰਘੁਨੰਦਨ ਪਰਾਸ਼ਰ): 2004 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸ੍ਰੀ ਅਰੁਣ ਸੇਖੜੀ ਨੇ ਅੱਜ ਫਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰ ਵਜੋਂ ਵਾਧੂ ਚਾਰਜ ਸੰਭਾਲਿਆ। ਉਹ ਇਸ ਵੇਲੇ ਫਿਰੋਜ਼ਪੁਰ ਦੇ ਡਿਵੀਜ਼ਨਲ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਫਰੀਦਕੋਟ ਡਿਵੀਜ਼ਨ ਦਾ ਵਾਧੂ ਚਾਰਜ ਸੌਂਪਿਆ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ
ਚਾਰਜ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਡਿਵੀਜ਼ਨ ਨਾਲ ਸਬੰਧਤ ਪ੍ਰਸ਼ਾਸਕੀ ਕੰਮ ਦਾ ਜਾਇਜ਼ਾ ਲਿਆ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਲੋਕ ਭਲਾਈ ਸਕੀਮਾਂ ਅਤੇ ਦਫ਼ਤਰੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਤੋਂ ਪਹਿਲਾਂ, ਡਿਵੀਜ਼ਨਲ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੂੰ ਪਲਿਸ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...
ਸ੍ਰੀ ਸੇਖੜੀ ਨੇ ਕਿਹਾ ਕਿ ਫਰੀਦਕੋਟ ਡਿਵੀਜ਼ਨ ਵਿੱਚ ਪ੍ਰਸ਼ਾਸਕੀ ਕੁਸ਼ਲਤਾ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਸਰਕਾਰੀ ਸੇਵਾਵਾਂ ਵਿੱਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕੀਤੀ ਜਾਵੇਗੀ ਅਤੇ ਜਨਤਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ
ਸ੍ਰੀ ਅਰੁਣ ਸੇਖੜੀ ਨੇ ਕਿਹਾ ਕਿ ਫਰੀਦਕੋਟ ਡਿਵੀਜ਼ਨ ਦੇ ਸਮੁੱਚੇ ਅਤੇ ਸੰਤੁਲਿਤ ਵਿਕਾਸ ਲਈ, ਸਾਰੇ ਵਿਭਾਗ ਤਾਲਮੇਲ ਨਾਲ ਕੰਮ ਕਰਨਗੇ ਅਤੇ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪ੍ਰਸ਼ਾਸਨ ਪ੍ਰਦਾਨ ਕਰਨਾ ਹੋਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ, ਐਸਡੀਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੋਸਟਰ ਵਿਵਾਦ 'ਤੇ 'ਆਪ' ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- 'ਕਾਰਵਾਈ ਕਰੇ SGPC'
ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
NEXT STORY