ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵੱਲੋਂ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਬੀਬੀਆਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ। ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਬੀਬੀਆਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਘਰਾਂ ਵਿਚ ਹੀ ਉਪਲੱਬਧ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਇਸ ਤਾਰੀਖ਼ ਨੂੰ ਹੋਵੇਗੀ ਲਿਖ਼ਤੀ ਪ੍ਰੀਖਿਆ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਬੀਬੀਆਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸਿਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : UT ਪ੍ਰਸ਼ਾਸਕ ਦੇ ਸਲਾਹਕਾਰ 'ਮਨੋਜ ਪਰਿਦਾ' ਦਾ ਤਬਾਦਲਾ, ਮਿਲਿਆ ਇਹ ਨਵਾਂ ਰੈਂਕ
ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ ਵਿਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਬੀਬੀਆਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
‘ਨਵਜੋਤ ਸਿੱਧੂ ਦੇ ਹੋਰਡਿੰਗ ਬੋਰਡ ਉਤਾਰੇ, ਭੜਕੇ ਸਮਰਥਕ’
NEXT STORY