ਚੰਡੀਗੜ੍ਹ- ਪੰਜਾਬ ਕਾਂਰਗਸ ਵੱਲੋਂ ਇਕ ਪੱਤਰ ਜਾਰੀ ਕਰ ਕੇ ਵਿਧਾਇਕ ਅਰੁਣਾ ਚੌਧਰੀ ਨੂੰ ਪੰਜਾਬ ਵਿਧਾਇਕ ਦਲ ਦਾ ਡਿਪਟੀ ਲੀਡਰ ਬਣਾ ਦਿੱਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੁਗੋਪਾਲ ਵੱਲੋਂ ਲਿਖੇ ਗਏ ਇਸ ਪੱਤਰ 'ਚ ਉਨ੍ਹਾਂ ਰਾਜਾ ਵੜਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਅਰੁਣਾ ਚੌਧਰੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਲੀਡਰ ਬਣਾਉਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਡਾ. ਰਾਜ ਕੁਮਾਰ ਚੱਬੇਵਾਲ ਦੇ ਕੋਲ ਸੀ, ਪਰ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਉਹ ਚੋਣ ਜਿੱਤ ਕੇ ਲੋਕ ਸਭਾ ਮੈਂਬਰ ਬਣ ਗਏ। ਹੁਣ ਇਹ ਜ਼ਿੰਮੇਵਾਰੀ ਅਰੁਣਾ ਚੌਧਰੀ ਨੂੰ ਦਿੱਤੀ ਗਈ ਹੈ।
ਇਹ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਅਰੁਣਾ ਚੌਧਰੀ ਨੇ ਆਪਣੇ 'ਐਕਸ' ਅਕਾਊਂਟ 'ਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਤੇ ਕੇ.ਸੀ. ਵੇਨੁਗੋਪਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰੇਕ ਪਾਰਟੀ ਵਰਕਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।
ਇਹ ਵੀ ਪੜ੍ਹੋ- ਸਖ਼ਤ ਹੋਇਆ ਪ੍ਰਸ਼ਾਸਨ ; ਪਲਾਟ 'ਚ ਮਿਲੀ ਗੰਦਗੀ ਜਾਂ ਕੁੱਤੇ ਨੇ ਸੜਕ 'ਤੇ ਕੀਤੀ 'ਪੌਟੀ' ਤਾਂ ਮਾਲਕ ਨੂੰ ਹੋਵੇਗਾ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫਤਾਰ ਕਾਰ ਚਾਲਕ ਨੇ ਬਿਜਲੀ ਦੇ ਖੰਭੇ ਨੂੰ ਮਾਰੀ ਜ਼ੋਰਦਾਰ ਟੱਕਰ, ਦਹਿਲ ਉੱਠਿਆ ਇਲਾਕਾ
NEXT STORY