ਦੀਨਾਨਗਰ (ਦੀਪਕ) - ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦਾ ਘਿਰਾਓ ਕਰਨ ਆਏ ਅਧਿਆਪਕਾਂ 'ਤੇ ਪੁਲਸ ਵੱਲੋਂ ਲਾਠੀਚਾਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅਧਿਆਪਕਾਂ ਦੀਆਂ ਤਨਖਾਹਾਂ 'ਚ ਕਟੌਤੀ ਕੀਤੇ ਜਾਣ ਦੇ ਵਿਰੋਧ 'ਚ ਸਾਂਝਾ ਅਧਿਆਪਕ ਮੋਰਚਾ ਨੇ ਦੀਨਾਨਗਰ 'ਚ ਵਿਸ਼ਾਲ ਮਸ਼ਾਲ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦੇ ਸਾਹਮਣੇ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਅਧਿਆਪਕ ਜਦੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਵੱਲ ਵਧੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣਾ ਚਾਹਿਆ ਅਤੇ ਜਦ ਅਧਿਆਪਕ ਘੇਰਾ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ।
ਇਸ ਦੌਰਾਨ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਅਸੀਂ ਬਹੁਤ ਹੀ ਅਮਨ ਚੈਨ ਨਾਲ ਦੀਨਾਨਗਰ 'ਚ ਅਰੁਣਾ ਚੌਧਰੀ ਦੇ ਸ਼ਹਿਰ 'ਚ ਮਿਸ਼ਾਲ ਮਾਰਚ ਕੱਢ ਰਹੇ ਸਨ ਅਤੇ ਅਸੀਂ ਉਨ੍ਹਾਂ ਦੀ ਕੋਠੀ ਸਾਹਮਣੇ ਵੀ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਪੁਲਸ ਨੇ ਸਾਡੇ 'ਤੇ ਲਾਠੀਚਾਰਜ ਕਰਕੇ ਸਾਡੇ ਨਾਲ ਬਦਸਲੂਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੀਆਂ ਤਨਖਾਹਾਂ 'ਚ ਕਟੌਤੀ ਕਰਕੇ ਸਾਡੇ ਨਾਲ ਧੱਕਾ ਕੀਤਾ ਹੈ, ਜਿਸ ਨੂੰ ਅਧਿਆਪਕ ਵਰਗ ਕਦੇ ਵੀ ਮੁਆਫ ਨਹੀਂ ਕਰੇਗਾ।
ਘਰ 'ਚ ਵੜੇ ਚੋਰ ਨੂੰ ਔਰਤ ਨੇ ਦਬੋਚਿਆ, ਫਿਰ ਲੋਕਾਂ ਨੇ ਝੰਬਿਆ (ਵੀਡੀਓ)
NEXT STORY