ਚੰਡੀਗੜ੍ਹ (ਜੋਤੀ, ਬਖ਼ਸ਼ੀ, ਬਿਊਰੋ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਮੰਟੂ, ਉਘੇ ਸਮਾਜ ਸੇਵੀ ਅਮਨਦੀਪ ਸਿੰਘ ਸੰਧੂ ਆਪਣੇ ਸਾਥੀਆਂ ਨਾਲ ‘ਆਪ’ ’ਚ ਸ਼ਾਮਲ ਹੋ ਗਏ। ਇਨ੍ਹਾਂ ਦੇ ਨਾਲ ਰੋਪੜ ਸ਼ਹਿਰ ਦੇ ਪ੍ਰਸਿੱਧ ਸਮਾਜਸੇਵੀ ਅਤੇ ਜਨ ਸੰਘ ਨਾਲ ਜੁੜੇ ਗਰਗ ਪਰਿਵਾਰ ਤੋਂ ਵਿਜੈ ਗਰਗ ਤੇ ਵਿਕਾਸ ਗਰਗ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਦਾ ਅਰਵਿੰਦ ਕੇਜਰੀਵਾਲ ਨੇ ਰਸਮੀ ਤੌਰ 'ਤੇ 'ਆਪ' ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਸਨ।
ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
'ਆਪ' ਵਿੱਚ ਸੁਜਾਨਪੁਰ ਪਠਾਨਕੋਟ ਤੋਂ ਸ਼ਾਮਲ ਹੋਏ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਮਿਤ ਮੰਟੂ ਨੇ ਸਾਲ 2017 ’ਚ ਕਾਂਗਰਸ ਦੀ ਟਿਕਟ 'ਤੇ ਸੁਜਾਨਪੁਰ ਹਲਕੇ ਤੋਂ ਚੋਣ ਲੜੀ ਸੀ। ਉਨ੍ਹਾਂ ਨੇ 31,000 ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ। ਮੰਟੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਦੇ ਅਹੁਦੇ 'ਤੇ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਯੂਥ ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਹਨ। ਇਸੇ ਤਰਾਂ ਸੁਜਾਨਪੁਰ ਦੇ ਪ੍ਰਸਿੱਧ ਸਮਾਜਸੇਵੀ ਅਮਨਦੀਪ ਸਿੰਘ ਸੰਧੂ ਵੀ ਆਪਣੇ ਸਾਥੀਆਂ ਨਾਲ 'ਆਪ' ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ, ਜਿਨਾਂ ਇੰਗਲੈਂਡ ਤੋਂ ਲਾਅ ਦੀ ਪੜ੍ਹਾਈ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਅਮਨਦੀਪ ਸਿੰਘ ਸੰਧੂ ਦੇ ਪਿਤਾ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਦੇ 10 ਸਾਲ ਸਕੱਤਰ ਅਤੇ ਵਰਲਡ ਸਿੱਖ ਫਾਊਂਡੇਸ਼ਨ ਦੇ ਜਨਰਲ ਸਕੱਤਰ ਰਹੇ ਹਨ, ਜਦੋਂ ਕਿ ਮਾਤਾ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਅਤੇ ਭਾਜਪਾ ਮਹਿਲਾ ਮੋਰਚਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਰਹੇ ਹਨ। ਅਮਨਦੀਪ ਸੰਧੂ ਸੁਜਾਨਪੁਰ ਦੇ ਇਲਾਕੇ 'ਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰੋਪੜ ਸ਼ਹਿਰ ਦੇ ਸਮਾਜਸੇਵੀ ਗਰਗ ਪਰਿਵਾਰ ਨੇ ਅਰਵਿੰਦ ਕੇਜਰੀਵਾਲ ਦੀ ਆਗਵਾਈ 'ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਸਵਰਗੀ ਲਾਲਾ ਗੁਜਰ ਮੱਲ ਅਗਰਵਾਲ ਭਰਤਗੜ ਵਾਲਿਆਂ ਦੇ ਪਰਿਵਾਰ 'ਚੋਂ ਵਿਜੈ ਗਰਗ ਅਤੇ ਉਨ੍ਹਾਂ ਦੇ ਪੁੱਤਰ ਵਿਕਾਸ ਗਰਗ ‘ਆਪ’ ਵਿੱਚ ਸ਼ਾਮਲ ਹੋ ਕੇ ਰਾਜਨੀਤਿਕ ਖੇਤਰ ਵਿੱਚ ਸੇਵਾ ਕਰਨ ਦਾ ਐਲਾਨ ਕੀਤਾ ਹੈ। ਚੀਮਾ ਨੇ ਦੱਸਿਆ ਕਿ ਇਹ ਗਰਗ ਪਰਿਵਾਰ ਸਨਾਤਨ ਧਰਮ ਦੇ ਮਾਰਗ ਚੱਲਣ ਵਾਲਾ ਅਤੇ ਭਾਜਪਾ ਤੇ ਜਨ ਸੰਘ ਨਾਲ ਜੁੜਿਆ ਰਿਹਾ ਹੈ। ਇਸ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਨਾਂਅ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਵੱਡੀ ਖ਼ਬਰ : ਭਾਜਪਾ ’ਚ ਗਿਆ ਕਾਂਗਰਸੀ ਲੀਡਰ ਕਰੇਗਾ ਘਰ ਵਾਪਸੀ!
NEXT STORY