ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿਚ ਦਿੱਲੀ ਜਾ ਰਹੇ ਪੰਜਾਬ ਦੀ ਮਾਨ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹੋਰ ਵਰਕਰਾਂ ਨੂੰ ਦਿੱਲੀ ਪੁਲਸ ਵਲੋਂ ਬਾਦਲੀ ਵਿਚ ਰੋਕ ਦਿੱਤਾ ਗਿਆ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੋਸ਼ ਲਗਾਏ ਕਿ ਪੁਲਸ ਵਲੋਂ ਉਨ੍ਹਾਂ ਨੂੰ ਨਾਜਾਇਜ਼ ਰੂਪ ਵਿਚ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਬਾਅਦ ਨਿਹੱਥੇ ਸ਼ਾਂਤੀਪੂਰਵਕ ਤਰੀਕੇ ਨਾਲ ਦਿੱਲੀ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਲਾਠੀਚਾਰਜ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਜਾਨ ਬਚਾਉਣ ਲਈ ਉਨ੍ਹਾਂ ਨੂੰ ਸੀ. ਪੀ. ਆਰ. ਕਰਨਾ ਪਿਆ। ਜ਼ਖ਼ਮੀਆਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਆਮ ਆਦਮੀ ਪਾਰਟੀ ਦੇ ਵਿਰੋਧ ਨੂੰ ਦਰੜਨ ਲਈ ਮੋਦੀ ਸਰਕਾਰ ਦਾ ਕਰੂਰ ਹਮਲਾ ਕਰਾਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਲਈ ਲਿਆ ਅਹਿਮ ਫ਼ੈਸਲਾ

ਮੰਤੀਰ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸ਼ਰਮਨਾਕ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਵਿਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਸੁਪਰੀਮ ਕੋਰਟ ਸਾਨੂੰ ਘੁੰਮਣ ਅਤੇ ਸ਼ਾਂਤੀਪੂਰਵਕ ਢੰਗ ਨਾਲ ਵਿਰੋਧ ਕਰਨ ਦਾ ਹੱਕ ਦਿੰਦੇ ਹਨ ਪਰ ਆਮ ਆਦਮੀ ਪਾਰਟੀ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਪੰਜਾਬ ਕੈਬਨਿਟ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੂੰ ਰੋਕੇ ਜਾਣ ਨੂੰ ਸ਼ਰਮਨਾਕ ਕਰਾਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮਹਿਕਮਿਆਂ ’ਤੇ 2600 ਕਰੋੜ ਦਾ ਬਿੱਲ ਬਕਾਇਆ, ਸਮਾਰਟ ਮੀਟਰਾਂ ’ਤੇ ਫਸੀ ਕੁੰਡੀ
ਕੇਜਰੀਵਾਲ ਕੋਲੋਂ ਸੀ. ਬੀ. ਆਈ. ਕਰ ਰਹੀ ਪੁੱਛਗਿੱਛ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੀ. ਬੀ. ਆਈ. ਸ਼ਰਾਬ ਘਪਲੇ ਵਿਚ ਪੁੱਛਗਿੱਛ ਕਰ ਰਹੀ ਹੈ।ਕੇਜਰੀਵਾਲ ਦੇ ਸਮਰਥਨ ਲਈ ਪੰਜਾਬ ਦੇ ਮੰਤਰੀ ਅਤੇ ਆਗੂਆਂ ਸਮੇਤ ਵੱਡੀ ਗਿਣਤੀ ਵਰਕਰ ਦਿੱਲੀ ਪਹੁੰਚ ਰਹੇ ਹਨ। ਕੇਜਰੀਵਾਲ ਤੋਂ ਪੁੱਛਗਿੱਛ ਖ਼ਿਲਾਫ਼ ਵੱਖ ਵੱਖ ਜਗ੍ਹਾ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵਿਸਾਖੀ ਦਾ ਤੋਹਫ਼ਾ, ਕੀਤਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿਚੋਂ ਇਕ ਦੀ ਮਿਲੀ ਲਾਸ਼, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ
NEXT STORY