ਗੁਰਦਾਸਪੁਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਪੰਜਾਬ ਵਿਚ ਚੋਣ ਪ੍ਰਚਾਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਗਾਰੰਟੀ ਦਿੱਤੀ ਹੈ। ਗੁਰਦਾਸਪੁਰ ਵਿਚ ਰਮਨ ਬਹਿਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਨੂੰ ਇਕ ਸਖ਼ਤ, ਸਥਿਰ ਅਤੇ ਇਮਾਨਦਾਰ ਸਰਕਾਰ ਦਿੱਤੀ ਜਾਵੇਗੀ। ਜਿਸ ਵਿਚ ਹਰ ਆਦਮੀ ਸੁਰੱਖਿਅਤ ਮਹਿਸੂਸ ਕਰੇਗਾ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਇਕ ਹੋਰ ਗਾਰੰਟੀ ਦਿੱਤੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ ਵੱਡਾ ਖ਼ੁਲਾਸਾ, 15 ਦਸੰਬਰ ਤੋਂ ਅੰਮ੍ਰਿਤਸਰ ’ਚ ਸੀ ਮੁਲਜ਼ਮ
ਇਹ ਹੈ ਕੇਜਰੀਵਾਲ ਵਲੋਂ ਦਿੱਤੀ ਗਈ ਗਾਰੰਟੀ
ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਵਾਸੀਆਂ ਗਾਰੰਟੀ ਦਿੰਦੇ ਹਨ ਕਿ ਪੰਜਾਬ ਵਿਚ ਸ਼ਾਂਤੀ ਵਿਵਸਥਾ ਕਾਇਮ ਕੀਤੀ ਜਾਵੇਗੀ। ਹਰ ਵਿਅਕਤੀ ਨੂੰ ਸੁਰੱਖਿਆ ਦਿਤੀ ਜਾਵੇਗੀ ਅਤੇ ਸਾਰਿਆਂ ਧਰਮਾਂ ਅੰਦਰ ਭਾਈਚਾਰਕ ਸਾਂਝ ਵਧਾਈ ਜਾਵੇਗੀ। ਇਸ ਲਈ ਪੰਜ ਵੱਡੇ ਕਦਮ ਚੁੱਕੇ ਜਾਣਗੇ।
ਪਹਿਲਾ ਕਦਮ : ਪੁਲਸ ’ਚ ਹੋਣ ਵਾਲੀਆਂ ਭਰਤੀਆਂ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੀਆ ਜਾਣਗੀਆਂ। ਇਮਾਨਦਾਰ ਪੁਲਸ ਅਫਸਰਾਂ ਦੇ ਕੰਮ ਵਿਚ ਸਿਆਸੀ ਦਖਲ ਅੰਦਾਜ਼ੀ ਨਹੀਂ ਹੋਵੇਗੀ। ਕਿਸੇ ਪੁਲਸ ਅਫਸਰ ਦੇ ਕੰਮ ਵਿਚ ਵਿਧਾਇਕ ਜਾਂ ਕਿਸੇ ਹੋਰ ਦੀ ਦਖਲ ਅੰਦਾਜ਼ੀ ਨਹੀਂ ਹੋਣ ਦਿੱਤੀ ਜਾਵੇਗੀ। ਕੁੰਵਰ ਵਿਜੇ ਪ੍ਰਤਾਪ ਨੇ ਇਮਾਨਦਾਰੀ ਨਾਲ ਕੰਮ ਕੀਤਾ, ਜੇਕਰ ਇਸ ਨੂੰ ਇਮਾਨਦਾਰੀ ਨਾਲ ਕੰਮ ਕਰਨ ਦਿੱਤਾ ਜਾਂਦਾ ਤਾਂ ਅੱਜ ਬੇਅਦਬੀ ਨਾ ਹੁੰਦੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਪੁਲਸ ਅੰਦਰ ਬਹੁਤ ਇਮਾਨਦਾਰ ਅਫਸਰ ਹਨ, ਜਿਨ੍ਹਾਂ ਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਜਦਕਿ ਬੇਈਮਾਨ ਅਫਸਰਾਂ ਨੂੰ ਵਧੀਆਂ ਪੋਸਟਾਂ ਦਿੱਤੀਆਂ ਜਾਂਦੀਆਂ ਹਨ, ਜਿਸ ਰੁਝਾਨ ਬਦਲਿਆ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਪਿੱਛੇ ਮਾਸਟਰ ਮਾਈਂਡ : ਅਰਵਿੰਦ ਕੇਜਰੀਵਾਲ
ਦੂਜਾ ਕਦਮ - ਬੇਅਦਬੀ ਸਾਰੇ ਪੁਰਾਣੇ ਕਾਂਡ ਅਤੇ ਬੰਬ ਧਮਾਕਿਆਂ ਦੇ ਇਕ ਇਕ ਕਾਂਡ ਦੀ ਜਾਂਚ ਸਮਾਂ-ਬੱਧ ਤਰੀਕੇ ਨਾਲ ਕਰਵਾ ਕੇ ਇਸ ਦੇ ਪਿੱਛੇ ਬੈਠੇ ਮਾਸਟਰ ਮਾਈਂਡਾ ਨੂੰ ਜੇਲ ਵਿਚ ਭੇਜਿਆ ਜਾਵੇਗਾ।
ਤੀਜਾ ਕਦਮ- ਸਰਹੱਦ ਦੇ ਇਕ-ਇਕ ਇੰਚ ਹਿੱਸੇ ਦੀ ਸੁਰੱਖਿਆ ਕੀਤੀ ਜਾਵੇਗੀ ਤਾਂ ਜੋ ਉਥੋਂ ਕੋਈ ਅੱਤਵਾਦੀ ਅਤੇ ਨਸ਼ਾ ਦੇ ਇਕ ਗ੍ਰਾਮ ਹਿੱਸਾ ਵੀ ਪੰਜਾਬ ਵਿਚ ਨਸ਼ਾ ਨਾ ਆ ਸਕੇ।
ਚੌਥਾ ਕਦਮ- ਪਾਕਿਸਤਾਨ ਵਲੋਂ ਭੇਜੇ ਜਾਂਦੇ ਡਰੋਨਾਂ ਨੂੰ ਰੋਕਣ ਲਈ ਅਤਿ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਡਰੋਨ ਡੇਗੇ ਜਾ ਸਕਣ।
ਪੰਜਵਾ ਕਦਮ- ਜਿੰਨੇ ਵੀ ਗੁਰਦੁਆਰੇ, ਮੰਦਿਰ, ਮਸਜਿਦ ਚਰਚ, ਡੇਰੇ ਹਨ, ਦੀ ਸੁਰੱਖਿਆ ਕਰਨ ਲਈ ਵੱਖਰੇ ਤੌਰ ’ਤੇ ਪੁਲਸ ਫੋਰਸ ਬਣਾਈ ਜਾਵੇਗੀ ਤਾਂ ਜੋ ਬੇਅਦਬੀਆਂ ਵਰਗੀਆਂ ਘਟਨਾਵਾਂ ਨਾ ਵਾਪਰ ਸਕਣ।
ਇਹ ਵੀ ਪੜ੍ਹੋ : ਭਿੱਖੀਵਿੰਡ ਨੇੜੇ ਵਾਪਰਿਆ ਵੱਡਾ ਹਾਦਸਾ, ਬੈਂਕ ਮੈਨੇਜਰ ਸਮੇਤ ਦੋ ਕੁੜੀਆਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੁਖਬੀਰ ਬਾਦਲ ਦਾ ਪੰਜਾਬ ਸਰਕਾਰ ’ਤੇ ਵੱਡਾ ਹਮਲਾ, ਕਿਹਾ-ਚੰਨੀ ਨੂੰ ਕੋਈ ਮੁੱਖ ਮੰਤਰੀ ਨਹੀਂ ਮੰਨਦਾ
NEXT STORY