ਬਟਾਲਾ (ਬੇਰੀ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਜਥੇਦਾਰ ਸੇਵਾ ਸਿੰਘ ਸੇਖਵਾਂ ਜਿਨ੍ਹਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚੇ। ਕੇਜਰੀਵਾਲ ਦੇ ਨਾਲ ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਧਾਇਕ ਜਰਨੈਲ ਸਿੰਘ, ਰਾਘਵ ਚੱਢਾ, ਵਿਰੋਧੀ ਧਿਰ ਦੇ ਆਗੂ ਵਿਧਾਇਕ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਹਲਕਾ ਬਟਾਲਾ ਦੇ ਇੰਚਾਰਜ ਸ਼ੈਰੀ ਕਲਸੀ ਆਦਿ ਵੱਡੀ ਗਿਣਤੀ ਪਾਰਟੀ ਆਗੂ ਪਹੁੰਚੇ ਹੋਏ ਸਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਵ. ਜਥੇ. ਸੇਵਾ ਸਿੰਘ ਸੇਖਵਾਂ ਦੀ ਧਰਮ ਪਤਨੀ ਅਮਰਜੀਤ ਕੌਰ ਸੇਖਵਾਂ ਅਤੇ ਉਨ੍ਹਾਂ ਦੇ ਪੁੱਤਰ ਐਡ. ਜਗਰੂਪ ਸਿੰਘ ਸੇਖਵਾਂ ਤੇ ਮਨਰਾਜ ਸਿੰਘ ਸੇਖਵਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜਥੇ. ਸੇਖਵਾਂ ਦੇ ਜਾਣ ਤੋਂ ਬਾਅਦ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਜਥੇ. ਸੇਵਾ ਸਿੰਘ ਸੇਖਵਾਂ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਪਿਆਰ ਨੂੰ ਕਦੇ ਨਹੀਂ ਭੁਲਣਗੇ ਅਤੇ ਆਮ ਆਦਮੀ ਪਾਰਟੀ 'ਚ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)
ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਦਾ ਇਕ ਹੋਰ ਵੱਡਾ ਕਦਮ, ਕੀਤਾ ਇਹ ਅਹਿਮ ਐਲਾਨ
NEXT STORY