ਚੰਡੀਗੜ੍ਹ (ਰਮਨਜੀਤ) : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 29 ਜੂਨ ਨੂੰ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ। ਇਸ ਬਾਰੇ ਟਵੀਟ ਕਰਦਿਆਂ ਕੇਜਰੀਵਾਲ ਨੇ ਲਿਖਿਆ ਹੈ ਕਿ ਇੰਨੀ ਮਹਿੰਗਾਈ 'ਚ ਇਕ ਜਨਾਨੀ ਲਈ ਘਰ ਚਲਾਉਣਾ ਬਹੁਤ ਮੁਸ਼ਕਲ ਹੁੰਦਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੀਨ 'ਚ ਪਹਿਲੇ 'ਕੋਵਿਡ' ਕੇਸ ਦੀ ਤਾਰੀਖ਼ ਬਾਰੇ ਵਿਗਿਆਨੀਆਂ ਨੇ ਕੀਤਾ ਵੱਡਾ ਦਾਅਵਾ
ਉਨ੍ਹਾਂ ਲਿਖਿਆ ਕਿ ਦਿੱਲੀ 'ਚ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਤੋਂ ਜਨਾਨੀਆਂ ਬੇਹੱਦ ਖ਼ੁਸ਼ ਹਨ ਪਰ ਪੰਜਾਬ 'ਚ ਮਹਿੰਗਾਈ ਤੋਂ ਬੀਬੀਆਂ ਬੇਹੱਦ ਦੁਖੀ ਹਨ ਅਤੇ ਪੰਜਾਬ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ।
ਇਹ ਵੀ ਪੜ੍ਹੋ : ਮੈਡੀਕਲ ਆਕਸੀਜਨ ਉਤਪਾਦਨ 'ਚ 'ਪੰਜਾਬ' ਦੀ ਵੱਡੀ ਪੁਲਾਂਘ, ਜੁਲਾਈ 'ਚ ਸ਼ੁਰੂ ਹੋਣਗੇ 75 'PSA ਪਲਾਂਟ'
ਕੇਜਰੀਵਾਲ ਦੇ ਇਸ ਟਵੀਟ ਤੋਂ ਸਾਫ਼ ਜ਼ਾਹਰ ਹੈ ਕਿ 29 ਤਾਰੀਖ਼ ਨੂੰ ਚੰਡੀਗੜ੍ਹ ਆ ਰਹੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀ ਤਰਜ਼ 'ਤੇ ਪੰਜਾਬ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਕੇਜਰੀਵਾਲ ਵੱਲੋਂ ਪੰਜਾਬ ਦੀਆਂ ਬੀਬੀਆਂ ਲਈ ਵੀ ਖ਼ਾਸ ਸਹੂਲਤਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਜਿਊਲਰੀ ਦੀ ਦੁਕਾਨ 'ਤੇ ਵੱਡੀ ਵਾਰਦਾਤ, ਬਰਥਡੇਅ ਪਾਰਟੀ ਬਹਾਨੇ ਹੋਸ਼ ਉਡਾਉਣ ਵਾਲਾ ਕਾਰਾ ਕਰ ਗਿਆ ਕਾਰੀਗਰ
ਕੇਜਰੀਵਾਲ ਦੇ ਇਸ ਟਵੀਟ ਬਾਰੇ ਆਪ ਆਗੂ ਜਰਨੈਲ ਸਿੰਘ ਨੇ ਲਿਖਿਆ ਹੈ ਕਿ ਪੰਜਾਬ 'ਚ ਬਿਜਲੀ ਦੇ ਬਿੱਲਾਂ ਦੀ ਸਰਕਾਰੀ ਲੁੱਟ ਤੋਂ ਜਨਤਾ ਹੁਣ ਛੁਟਕਾਰਾ ਪਾਉਣਾ ਚਾਹੁੰਦੀ ਹੈ ਅਤੇ ਸਸਤੀ ਬਿਜਲੀ ਦਾ ਸਭ ਨੂੰ ਅਧਿਕਾਰ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਚੰਡੀਗੜ੍ਹ ਆਉਣ ਲਈ ਜੀ ਆਇਆਂ ਕਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਨਵਾਂਗਰਾਓਂ ਪ੍ਰਾਪਰਟੀ ਡੀਲਰ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪੁਲਸ ਮੁਲਾਜ਼ਮ ਦੀ ਸ਼ਮੂਲੀਅਤ ਨੇ ਉਡਾਏ ਹੋਸ਼
NEXT STORY