ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਪੰਜਾਬ ਇਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਅਤੇ ਉਹ ਪੰਜਾਬ ਪੁੱਜਣ ਲਈ। ਕੇਜਰੀਵਾਲ ਨੇ ਕਿਹਾ ਕਿ ਬੱਸ ਕੁੱਝ ਹੀ ਘੰਟਿਆਂ ਬਾਅਦ ਉਹ ਚੰਡੀਗੜ੍ਹ ਹੋਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਗੰਭੀਰ ਬਿਜਲੀ ਸੰਕਟ ਦੌਰਾਨ 'ਪਾਵਰਕਾਮ' ਨੂੰ ਮਿਲੀ ਵੱਡੀ ਰਾਹਤ

ਜ਼ਿਕਰਯੋਗ ਹੈ ਕਿ ਕੇਜਰੀਵਾਲ ਵੱਲੋਂ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੇ ਰੱਖੇ ਪ੍ਰੋਗਰਾਮ ਦੌਰਾਨ ਇਹ ਖ਼ਬਰ ਆ ਰਹੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਬਾਅਦ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ਼ ਦਿੱਤਾ ਸੀ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ 'ਚ ਕੋਈ ਦਿੱਕਤ ਨਹੀਂ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਕੇਜਰੀਵਾਲ' ਦੀ ਪ੍ਰੈੱਸ ਵਾਰਤਾ ਨੂੰ ਮਨਜ਼ੂਰੀ ਨਾ ਦੇਣ ਬਾਰੇ ਕੈਪਟਨ ਦਾ ਬਿਆਨ ਆਇਆ ਸਾਹਮਣੇ
ਕੈਪਟਨ ਨੇ ਕਿਹਾ ਸੀ ਕਿ ਇਹ ਸਿਰਫ ਆਮ ਆਦਮੀ ਪਾਰਟੀ ਵੱਲੋਂ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਜਦੋਂ ਕਿ ਕੇਜਰੀਵਾਲ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਨਹੀਂ ਰੋਕਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਤਰਨਤਾਰਨ ਵਿਖੇ ਇੰਟੀਗ੍ਰੱਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ
NEXT STORY