ਮੋਹਾਲੀ : ਜ਼ਿਲ੍ਹੇ 'ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਾਏ ਗਏ ਧਰਨੇ 'ਚ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਿਰੱਕਤ ਕੀਤੀ। ਇਸ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਕੇਜਰੀਵਾਲ ਵੱਲੋਂ ਉਨ੍ਹਾਂ ਦੀਆਂ ਗੱਲਾਂ ਦੇ ਜਵਾਬ ਦਿੱਤੇ ਗਏ। ਲੋਕਾਂ ਵੱਲੋਂ ਸੂਬੇ ਦੇ ਵੱਖ-ਵੱਖ ਮੁੱਦਿਆਂ ਬਾਰੇ ਆਪਣੇ ਵਿਚਾਰ ਕੇਜਰੀਵਾਲ ਸਾਹਮਣੇ ਰੱਖੇ ਗਏ। ਇਸ ਤੋਂ ਪਹਿਲਾਂ ਅਧਿਆਪਕਾਂ ਦੇ ਧਰਨੇ 'ਚ ਸ਼ਾਮਲ ਹੋ ਕੇ ਕੇਜਰੀਵਾਲ ਨੇ ਟੈਂਕੀ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਟੈਂਕੀ ਤੋਂ ਥੱਲੇ ਉਤਰਨ ਲਈ ਕਿਹਾ।
ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਨਾਲ ਜਵਾਨ ਪੁੱਤ ਦੀ ਮੌਤ, ਵਿਧਵਾ ਮਾਂ ਨੇ ਰੋਂਦਿਆਂ ਬਿਆਨ ਕੀਤਾ ਦਰਦ
ਬੇਰੁਜ਼ਗਾਰਾਂ ਨੇ ਕੇਜਰੀਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਪਾਣੀ ਦੀ ਟੈਂਕੀ ਤੋਂ ਥੱਲੇ ਨਹੀਂ ਉਤਰ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਲਾਸ਼ਾਂ ਹੀ ਥੱਲੇ ਉਤਰਨਗੀਆਂ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਸਾਡਾ ਇੱਕ ਬੇਰੁਜ਼ਗਾਰ ਸਾਥੀ ਦਲਜੀਤ ਸਿੰਘ ਕੌੜੀਵਾਲਾ ਧਰਨੇ ਦੌਰਾਨ ਸ਼ਹਾਦਤ ਦਾ ਜਾਮ ਪੀ ਚੁੱਕਾ ਹੈ ਅਤੇ ਅਸੀਂ ਉਸ ਦੀ ਸ਼ਹਾਦਤ ਨੂੰ ਜਾਇਆ ਨਹੀਂ ਜਾਣ ਦਿਆਂਗੇ।
ਇਹ ਵੀ ਪੜ੍ਹੋ : ਮੋਹਾਲੀ ਪੁੱਜੇ 'ਅਰਵਿੰਦ ਕੇਜਰੀਵਾਲ' ਦਾ ਅਧਿਆਪਕਾਂ ਨਾਲ ਵਾਅਦਾ, 'ਸਰਕਾਰ ਆਉਣ 'ਤੇ ਸਭ ਨੂੰ ਪੱਕੇ ਕਰਾਂਗੇ'
ਬੇਰੁਜ਼ਗਾਰਾਂ ਨੇ ਕਾਂਗਰਸ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਦਲਜੀਤ ਸਿੰਘ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਜਲਦ ਤੋਂ ਜਲਦ ਬੇਰੁਜ਼ਗਾਰ ਪੀ. ਟੀ. ਆਈ. 646 ਅਧਿਆਪਕਾਂ ਦੀ ਮੈਰਿਟ ਲਿਸਟ ਜਾਰੀ ਕੀਤੀ ਜਾਵੇ। ਇਸ ਮੌਕੇ ਭਗਵੰਤ ਮਾਨ ਜਰਨੈਲ ਸਿੰਘ, ਹਰਚੰਦ ਸਿੰਘ ਬਰਸਟ, ਵਨੀਤ ਵਰਮਾ, ਗੁਰਪ੍ਰੀਤ ਸਿੰਘ ਖੰਨਾ, ਰਾਜਪਾਲ ਜਲਾਲਾਬਾਦ, ਕਮਲ ਮਾਨਸਾ, ਜਸਵਿੰਦਰ ਸਿੰਘ, ਹਰੀਸ਼ ਸਾਮਾ, ਜਸਦੀਪ ਚਹਿਲ, ਅਮਨਦੀਪ ਸਿੰਘ, ਰਮਨ, ਪ੍ਰੀਤਮ ਸਿੰਘ, ਰੀਨਾ ਆਦਿ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਿਲ ਕੰਬਾਉਣ ਵਾਲੇ ਹਾਦਸੇ ’ਚ ਮੁਕਤਸਰ ਦੇ ਜਸਕੀਰਤ ਦੀ ਮੌਤ, ਟੋਟੇ-ਟੋਟੇ ਹੋਈ ਕਾਰ
NEXT STORY