ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 'ਤਿਰੰਗਾ ਯਾਤਰਾ' ਕੱਢੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਵਾਸੀਆਂ ਦੋ ਵੱਡੀਆਂ ਗਾਰੰਟੀਆਂ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜ਼ਿਲ੍ਹਾ ਜਲੰਧਰ 'ਚ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ 'ਚ ਜਿੱਥੇ ਵੀ ਖੇਡਾਂ ਹੁੰਦੀਆਂ ਹਨ ਤਾਂ ਜ਼ਿਆਦਾਤਰ ਸਾਮਾਨ ਜਲੰਧਰ 'ਚੋਂ ਖੇਡਾਂ ਲਈ ਜਾਂਦਾ ਹੈ। ਇਸੇ ਕਰਕੇ ਇਥੇ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਿਸਟੀ ਬਣਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ 'ਚ ਲੋਕਾਂ ਦੀ ਕਾਫ਼ੀ ਦੇਰ ਤੋਂ ਮੰਗ ਹੈ ਕਿ ਇਥੇ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਜਲੰਧਰ ਵਾਸੀਆਂ ਇਹ ਮੰਗ ਪੂਰੀ ਕਰਦੇ ਹੋਏ ਇਥੇ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ ਤਾਂਕਿ ਵਿਦੇਸ਼ਾਂ ਤੋਂ ਆ ਰਹੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੀ 'ਤਿਰੰਗਾ ਯਾਤਰਾ' ਨੂੰ ਲੈ ਕੇ ਜਲੰਧਰ ਪੁਲਸ ਚੌਕਸ, ਤਸਵੀਰਾਂ 'ਚ ਵੇਖੋ ਤਿਆਰੀਆਂ

ਇਥੇ ਦੱਸ ਦੇਈਏ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਪੱਧਰ 'ਤੇ ਵੱਡੀਆਂ-ਵੱਡੀਆਂ ਰੈਲੀਆਂ ਕਰਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅਰਵਿੰਦ ਕੇਜਰੀਵਾਲ ਵੱਲੋਂ ਵੀ ਪੰਜਾਬ ਦੇ ਦੌਰੇ ਕਰਕੇ ਲੋਕਾਂ ਨੂੰ ਗਾਰੰਟੀਆਂ ਦਿੱਤੀਆਂ ਜਾ ਰਹੀਆਂ ਹਨ।
ਅਰਵਿੰਦ ਕੇਜਰੀਵਾਲ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ 'ਚ ਵੱਡੀ ਗਿਣਤੀ 'ਚ ਵਰਕਰ ਮੌਜੂਦ ਰਹੇ। ਭਗਵਾਨ ਵਾਲਮੀਕਿ ਚੌਕ ਤੋਂ ਸ਼ੁਰੂ ਹੋਈ ਇਹ ਯਾਤਰਾ ਨਕੋਦਰ ਰੋਡ ਤੱਕ ਗਈ। ਸਫ਼ਰ ਦੌਰਾਨ 'ਮੇਰਾ ਰੰਗ ਦੇ ਬਸੰਤੀ ਚੋਲਾ' ਗੀਤ ਚਲਾਇਆ ਗਿਆ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਤਿਰੰਗਾ ਯਾਤਰਾ ਨੂੰ ਏਕਤਾ, ਅਖੰਡਤਾ ਅਤੇ ਭਾਈਚਾਰੇ ਦਾ ਸੂਚਕ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਕਾਲਾ ਦੌਰ ਵੇਖਿਆ ਹੈ। ਹੁਣ ਕੋਈ ਨਹੀਂ ਚਾਹੁੰਦਾ ਕਿ ਉਹ ਦਿਨ ਮੁੜ ਆਉਣ। ਇਸ ਲਈ ਪੰਜਾਬ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਸਭ ਰਲ ਕੇ ਕੰਮ ਕਰਨਗੇ। ਮਿੰਨੀ ਟਰੱਕ 'ਤੇ ਬਣੀ ਸਟੇਜ 'ਤੇ ਅਰਵਿੰਦ ਕੇਜਰੀਵਾਲ ਦੇ ਨਾਲ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਹਰਪਾਲ ਚੀਮਾ, ਭਗਵੰਤ ਮਾਨ, ਜਲੰਧਰ 'ਆਪ' ਦੇ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਮੌਜੂਦ ਸਨ।

ਦੱਸਣਯੋਗ ਹੈ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਹੱਥਾਂ ਵਿੱਚ ਤਿਰੰਗਾ ਫੜ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯਾਤਰਾ 'ਚ ਸ਼ਮੂਲੀਅਤ ਕਰਨ। ਅੱਜ ਦੀ ਇਸ ਯਾਤਰਾ ਮਗਰੋਂ ਅਰਵਿੰਦ ਕੇਜਰੀਵਾਲ ਭਲਕੇ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪੁਲਸ ਮੁਲਾਜ਼ਮ ਤੇ ਪਤਨੀ ਦੀ ਮੌਤ
ਹੁਣ ਸ਼ਹਿਰ ਦੀਆਂ ਸੜਕਾਂ ’ਤੇ ਨਹੀਂ ਦੌੜਨਗੇ ਬਿਨਾਂ ਨੰਬਰ ਦੇ ਵਾਹਨ
NEXT STORY