ਜਲੰਧਰ/ਮੁਕਤਸਰ ਸਾਹਿਬ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿਖੇ ਦੋ ਦਿਨਾਂ ਦੇ ਦੌਰੇ 'ਤੇ ਹਨ। ਆਪਣੇ ਦੌਰੇ ਦੇ ਅੱਜ ਦੂਜੇ ਦਿਨ ਅਰਵਿੰਦ ਕੇਜਰੀਵਾਲ ਬਾਦਲਾਂ ਦੇ ਗੜ੍ਹ ਹਲਕਾ ਲੰਬੀ ਵਿਖੇ ਪਿੰਡ ਖੁੱਡੀਆਂ ਵਿਚ ਰੈਲੀ ਨੂੰ ਸੰਬੋਧਨ ਕਰਨ ਵਾਲੇ ਹਨ। ਇਥੇ ਦੌਰਾਨ ਉਹ ਵੱਡੇ ਐਲਾਨ ਵੀ ਕਰ ਸਕਦੇ ਹਨ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਵਿਚ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਗਈ ਸੀ। ਤਿਰੰਗਾ ਯਾਤਰਾ ਦੌਰਾਨ ਉਨ੍ਹਾਂ ਦੋ ਗਾਰੰਟੀਆਂ ਦਿੰਦੇ ਹੋਏ ਕਿਹਾ ਸੀ ਕਿ ਆਮ ਆਦਮੀ ਦੀ ਸਰਕਾਰ ਬਣਨ 'ਤੇ ਜਲੰਧਰ ਵਿਚ ਇੰਟਰਨੈਸ਼ਨਲ ਏਅਰਪੋਰਟ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤਾ।
ਇਹ ਵੀ ਪੜ੍ਹੋ: ਯਾਤਰੀਆਂ ਲਈ ਵੱਡੀ ਰਾਹਤ: ਅੱਜ ਤੋਂ ਚੱਲਣਗੀਆਂ ਪਨਬੱਸ ਤੇ PRTC ਦੀਆਂ ਬੱਸਾਂ, ਮੁਲਾਜ਼ਮ ਵੀ ਹੋਣਗੇ ਪੱਕੇ
ਇਥੇ ਇਹ ਵੀ ਦੱਸਣਯੋਗ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਸਰਗਰਮ ਹੋ ਗਈ ਹੈ। ਜਿੱਥੇ ਅਕਾਲੀ ਦਲ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਪੰਜਾਬ ਵਿਚ ਦੌਰੇ ਕਰਕੇ ਗਾਰੰਟੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਸਰਕਾਰ ਬਣਨ 'ਤੇ ਜਲੰਧਰ 'ਚ ਬਣੇਗਾ ਇੰਟਰਨੈਸ਼ਨਲ ਏਅਰਪੋਰਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰੇਗੀ ਡਿਕਸਨ ਟੈਕਨਾਲੋਜੀਜ਼, 300 ਕਰੋੜ ਰੁਪਏ ਦਾ ਕਰੇਗੀ ਨਿਵੇਸ਼
NEXT STORY