ਜਲੰਧਰ/ਮੋਹਾਲੀ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੋਹਾਲੀ ਵਿਖੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਈਜ਼ੀ ਰਜਿਸਟਰੀ ਸਿਸਟਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਇਤਿਹਾਸਕ ਹੈ ਅਤੇ ਅੱਜ ਤੋਂ ਰਜਿਸਟਰੀਆਂ ਕਰਾਉਣੀਆਂ ਸੌਖੀਆਂ ਹੋ ਜਾਣਗੀਆਂ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਹੁਣ ਦਫ਼ਤਰਾਂ ’ਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ, ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤਕ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫ਼ਤਰ ’ਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ’ਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਕੋਈ ਤਹਿਸੀਲਦਾਰ ਦੇ ਦਫ਼ਤਰ ਵਿਚੋਂ ਨਿਕਲਦਾ ਸੀ ਤਾਂ ਪਤਾ ਲੱਗਦਾ ਸੀ ਕਿ ਉਕਤ ਵਿਅਕਤੀ ਨੂੰ ਤਹਿਸੀਲਦਾਰ ਵੱਲੋਂ ਪੂਰੀ ਤਰ੍ਹਾਂ ਨਿਚੋੜਿਆ ਗਿਆ ਹੈ ਅੱਜ ਲੋਕਾਂ ਦੇ ਚਿਹਰੇ ਦੀ ਖ਼ੁਸ਼ੀ ਦੱਸਦੀ ਹੈ ਕਿ ਹੁਣ ਵਿਵਸਥਾ ਬਦਲ ਗਈ ਹੈ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤਰ ਦੀ ਮੌਤ

ਈਜ਼ੀ ਰਜਿਸਟਰੀ ਜ਼ਰੀਏ ਹੁਣ ਲੋਕ ਕਿਸੇ ਵੀ ਰਜਿਸਟਰਾਰ ਕੋਲ ਜਾ ਸਕਦੇ ਹਨ। ਇਸ ਨਾਲ ਸਰਕਾਰ ਨੂੰ ਵੀ ਪਤਾ ਲੱਗੇਗਾ ਕਿ ਸਭ ਤੋਂ ਵੱਧ ਭੀੜ ਕਿਹੜੇ ਰਜਿਸਟਰਾਰ ਦੇ ਕੋਲ ਹੈ ਅਤੇ ਕਿੱਥੇ ਵਧੀਆ ਕੰਮ ਹੋ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਹੁਣ ਲੋਕਾਂ ਨੂੰ ਰਜਿਸਟਰੀ ਕਰਵਾਉਣ ਵਿਚ ਨਾ ਤਾਂ ਕੋਈ ਦੇਰੀ ਹੋਵੇਗੀ ਅਤੇ ਨਾ ਹੀ ਭ੍ਰਿਸ਼ਟਾਚਾਰ। 48 ਘੰਟਿਆਂ ਦੇ ਵਿਚ ਦਸਤਾਵੇਜ਼ਾਂ ਦੀ ਆਨਲਾਈਨ ਸ਼ੁਰੂਆਤ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦਾ Alert! ਮੀਂਹ ਨਾਲ ਆਵੇਗਾ ਭਾਰੀ ਤੂਫ਼ਾਨ
ਉਨ੍ਹਾਂ ਕਿਹਾ ਕਿ ਮੋਹਾਲੀ ਵਿਚ ਪਿਛਲੇ 15 ਦਿਨਾਂ ਤੋਂ ਇਹ ਪਾਇਲਟ ਪ੍ਰਾਜੈਕਟ ਚੱਲ ਰਿਹਾ ਸੀ। ਅਸੀਂ ਵੇਖਣਾ ਚਾਹੁੰਦਾ ਸੀ ਕਿ ਆਮ ਆਦਮੀ ਨਾਲ ਕਿਹੋ-ਜਿਹਾ ਵਿਵਹਾਰ ਕੀਤਾ ਜਾ ਰਿਹਾ ਸੀ। ਮੋਹਾਲੀ ਵਿਚ ਸਿਸਟਮ ਵਧੀਆ ਚੱਲ ਰਿਹਾ ਸੀ। ਹੁਣ 15 ਜੁਲਾਈ ਤੱਕ ਪੂਰੇ ਪੰਜਾਬ ਵਿਚ ਇਹ ਸਿਸਟਮ ਚਾਲੂ ਕਰ ਦਿੱਤਾ ਜਾਵੇਗਾ। ਇਕ ਅਗਸਤ ਨੂੰ ਪੰਜਾਬ ਵਿਚ ਟਰਾਇਲ ਚੱਲੇਗਾ ਅਤੇ ਫਿਰ ਤੋਂ ਪੂਰੇ ਪੰਜਾਬ ਵਿਚ ਇਸ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਦਿਨ ਅਜਿਹਾ ਆਵੇਗਾ ਕਿ ਪੂਰੇ ਦੇਸ਼ ਭਰ ਵਿਚ ਇਹ ਤਹਿਸੀਲ ਸਿਸਟਮ ਲਾਗੂ ਹੋਵੇਗਾ। ਇਸ ਨਾਲ ਭ੍ਰਿਸ਼ਟਾਚਾਰ 'ਤੇ ਵੀ ਨਕੇਲ ਕੱਸੀ ਜਾਵੇਗੀ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫ਼ਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖ਼ੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ’ਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ, ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।
ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਤੇਜ਼, ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ
ਉਨ੍ਹਾਂ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖ਼ਾਤਮਾ ਹੋ ਗਿਆ ਹੈ, ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫ਼ੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖ਼ੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ, ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫ਼ੀਸਾਂ ਨਹੀਂ ਦੇਣੀਆਂ ਪੈਣਗੀਆਂ।
ਉਨ੍ਹਾਂ ਕਿਹਾ ਕਿ ਨਾਗਰਿਕ 'ਡਰਾਫਟ ਮਾਈ ਡੀਡ' ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖ਼ੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘਟ ਫ਼ੀਸ ਨਾਲ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਿਸਟਮ ਦੇ ਮੁਤਾਬਕ ਨਿਰਵਿਘਨ ਰਜਿਸਟਰੇਸ਼ਨ ਦੀ ਵਿਵਸਥਾ ਲੋਕਾਂ ਦਾ ਪੈਸਾ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਮਨ ਨੂੰ ਸਕੂਨ ਦੇਣ ਵਾਲਾ ਬਣਾਇਆ ਗਿਆ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ’ਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤਕ ਇਸ ਪ੍ਰਣਾਲੀ ਦਾ ਟਰਾਇਲ ਸੂਬੇ ਦੇ ਹਰ ਜ਼ਿਲ੍ਹੇ ’ਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ’ਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਉੱਚੇ ਖੰਭਿਆਂ ਕਾਰਨ ਖ਼ਤਰਾ ਵਧਿਆ! ਹਨ੍ਹੇਰੀ-ਝੱਖੜ ਕਰਕੇ ਮੁੜ ਵਾਪਰ ਸਕਦੈ ਵੱਡਾ ਹਾਦਸਾ
ਇਹ ਵੀ ਪੜ੍ਹੋ: MLA ਰਮਨ ਅਰੋੜਾ ਦੇ ਕਾਲੇ ਚਿੱਠੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, ਹੋਇਆ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ, ਵਿਆਹ ਦੇ 4 ਦਿਨਾਂ ਬਾਅਦ ਲਾਲ ਚੂੜੇ ਵਾਲੀ ਦੇ ਪਤੀ ਦਾ ਕਤਲ (ਵੀਡੀਓ)
NEXT STORY